Punjab Assembly session: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਮੌਜੂਦਾ ਇਜਲਾਸ ਲਈ ਮੁਅੱਤਲ

Punjab Assembly session: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਮੌਜੂਦਾ ਇਜਲਾਸ ਲਈ ਮੁਅੱਤਲ

ਪੰਜਾਬ ਵਿਧਾਨ ਸਭਾ ਇਜਲਾਸ ਤੇ ਦੂਜੇ ਦਿਨ ਕਾਂਗਰਸੀ ਵਿਧਾਇਕ ਨੇ ਵਿਧਾਨ ਸਭਾ ਦੇ ਬਾਹਰ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਾਂਗਰਸੀ ਵਿਧਾਇਕ ਲਾਹਣਤ ਪੱਤਰ ਲੈ ਕੇ ਵਿਧਾਨ ਸਭਾ ਪਹੁੰਚੇ। ਇਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ। ਸੂਬੇ ਵਿੱਚ ਨਸ਼ਾ ਮਾਫੀਆ ਦੀ ਸਰਪਰਸਤੀ ਕੀਤੀ ਅਤੇ ਪੰਜਾਬ ਸਿਰ ਕਰਜ਼ੇ ਦਾ ਬੋਝ ਵਧਾਇਆ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕੀਤੀ ਹੈ ਅਤੇ ਮਾਈਨਿੰਗ ਨੂੰ ਰੋਕਣ ਵਿੱਚ ਨਾਕਾਮ ਰਹੇ ਹਨ ਇਸ ਤੋਂ ਇਲਾਵਾ ਕਿਸਾਨੀ ਮੁੱਦਿਆਂ ਅਤੇ ਪੰਜਾਬ ਦੇ ਡੈਮਾਂ ਦੀ ਰਾਖੀ ਕਰਨ ਵਿੱਚ ਨਾਕਾਮ ਰਹੀ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਉਹ ਇਹ ਲਾਹਣਤ ਪੱਤਰ ਪੰਜਾਬ ਸਰਕਾਰ ਨੂੰ ਸੌਂਪਣ ਲਈ ਆਏ ਹਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਇਨਾ ਜਨਤਕ ਮੁੱਦਿਆਂ ਉੱਤੇ ਵਿਚਾਰ ਚਰਚਾ ਕਰਵਾਉਣ ਤੋਂ ਭੱਜ ਰਹੀ ਹੈ ਪਰ ਕਾਂਗਰਸ ਪਾਰਟੀ ਜਦੋਂ ਤੱਕ ਇਹਨਾਂ ਮੁੱਦਿਆਂ ਉੱਤੇ ਚਰਚਾ ਨਹੀਂ ਹੁੰਦੀ ਵਿਧਾਨ ਸਭਾ ਦਾ ਇਜਲਾਸ ਨਹੀਂ ਚੱਲਣ ਦਵੇਗੀ। ਉਹਨਾਂ ਕਿਹਾ ਕਿ ਲੰਘੇ ਦਿਨ ਵੀ ਪੰਜਾਬ ਸਰਕਾਰ ਸਿਰਫ ਨੌ ਮਿੰਟਾਂ ਵਿੱਚ ਵਿਧਾਨ ਸਭਾ ਦਾ ਇਜਲਾਸ ਖਤਮ ਕਰਵਾ ਕੇ ਭੱਜ ਗਈ ਸੀ।ਇਸ ਦੌਰਾਨ ਅਨੁਸ਼ਾਸਨਹੀਣਤਾ ਦੇ ਮੱਦੇਨਜ਼ਰ, ਸਦਨ ਨੇ ਮਤਾ ਪਾਸ ਕਰਕੇ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਵਿਧਾਨ ਸਭਾ ਦੇ ਇਸ ਇਜਲਾਸ ਦੇ ਰਹਿੰਦੇ ਸਮੇਂ ਲਈ ਮੁਅੱਤਲ ਕਰ ਦਿੱਤਾ ਹੈ।

Share: