ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 31 ਅਕਤੂਬਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 31 ਅਕਤੂਬਰ ਦਿਨ ਸ਼ਨਿੱਚਰਵਾਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਵੇਗੀ। ਪੰਜਾਬ ਸਰਕਾਰ ਨੇ ਹਲੇ ਤੱਕ ਮੀਟਿੰਗ ਬਾਰੇ ਕੋਈ ਏਜੰਡਾ ਜਾਰੀ ਨਹੀਂ ਕੀਤਾ ਹੈ।
ਪਰ ਸੂਬਾ ਸਰਕਾਰ ਵੱਲੋਂ ਇਹ ਮੀਟਿੰਗ ਦਿਵਾਲੀ ਤੋਂ ਇੱਕ ਹਫਤਾ ਪਹਿਲਾਂ ਸੱਦਣ ਕਰਕੇ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਕੋਈ ਦਿਵਾਲੀ ਦਾ ਵੱਡਾ ਤੋਹਫਾ ਦਿੱਤਾ ਜਾ ਸਕਦਾ ਹੈ। ਇਸ ਲਈ ਲੋਕਾਂ ਨੂੰ ਮੰਤਰੀ ਮੰਡਲ ਦੀਆਂ ਮੀਟਿੰਗ ਤੋਂ ਬਹੁਤ ਆਸਾਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਇਜਲਾਸ ਹਾਲੇ 27 ਅਕਤੂਬਰ ਨੂੰ ਹੀ ਖਤਮ ਹੋਇਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 31 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਵੀ ਸੱਦ ਲਈ ਹੈ।

