Faridkot Laborer Death: ਇਤਿਹਾਸਕ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਵਿਖੇ ਮਜ਼ਦੂਰ ਦੀ ਭੇਤਭਰੀ ਹਾਲਤ ’ਚ ਮੌਤ

ਫ਼ਰੀਦਕੋਟ : ਇੱਥੋਂ ਦੇ ਇਤਿਹਾਸਕ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਕੰਪਲੈਕਸ ਅੰਦਰ ਬੁੱਧਵਾਰ ਨੂੰ ਇੱਕ ਮਜ਼ਦੂਰ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਾਲੀ ਸਿੰਘ (ਉਮਰ ਕਰੀਬ 55 ਸਾਲ) ਵਜੋਂ ਹੋਈ ਹੈ।ਪੁਲੀਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲੀ ਸਿੰਘ ਨੇ ਦਿਨ ਵੇਲੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਨਾਲ ਸੇਵਾ ਨਿਭਾਈ ਸੀ ਅਤੇ ਰਾਤ ਵੇਲੇ ਉਹ ਲੰਗਰ ਹਾਲ ਵਿੱਚ ਹੀ ਸੌਂ ਗਿਆ ਸੀ। ਅੱਜ ਸਵੇਰੇ ਜਦੋਂ ਹੋਰ ਸੇਵਾਦਾਰਾਂ ਨੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਵੱਲੋਂ ਕੋਈ ਹਰਕਤ ਨਾ ਹੁੰਦੀ ਦੇਖ ਤੁਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਦੀ ਸੂਚਨਾ ਦਿੱਤੀ ਗਈ।ਘਟਨਾ ਦੀ ਇਤਲਾਹ ਮਿਲਦੇ ਸਾਰ ਹੀ ਸਥਾਨਕ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲਿਆ। ਮੁੱਢਲੀ ਜਾਂਚ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨੀਂਦ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮਜ਼ਦੂਰ ਦੀ ਮੌਤ ਹੋਈ ਹੈ। ਪੁਲੀਸ ਨੇ ਮਾਮਲੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਨੂੰ ਪੋਸਟਮਾਰਟਮ ਵਾਸਤੇ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲੀਸ ਅਧਿਕਾਰੀਆਂ ਅਨੁਸਾਰ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Share: