ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਸੱਤ ਹੋਰ ਹਲਕਾ ਇੰਚਾਰਜ ਨਿਯੁਕਤ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਸੱਤ ਹੋਰ ਹਲਕਾ ਇੰਚਾਰਜ ਨਿਯੁਕਤ

ਅੰਮ੍ਰਿਤਸਰ : ਆਗਾਮੀ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਸੱਤ ਹੋਰ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਨਵੇਂ ਨਿਯੁਕਤ ਕੀਤੇ ਗਏ ਹਲਕਾ ਇੰਚਾਰਜਾਂ ਵਿੱਚ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਸ਼ਮਸ਼ੇਰ ਸਿੰਘ ਪੱਧਰੀ, ਧਰਮਕੋਟ ਤੋਂ ਜਸਵਿੰਦਰ ਸਿੰਘ, ਫਿਰੋਜ਼ਪੁਰ ਦਿਹਾਤੀ ਤੋਂ ਡਾਕਟਰ ਅਵਤਾਰ ਸਿੰਘ, ਬਠਿੰਡਾ ਦਿਹਾਤੀ ਤੋਂ ਹਰਮਿੰਦਰ ਸਿੰਘ, ਭਦੌੜ ਤੋਂ ਜਗਸੀਰ ਸਿੰਘ (ਜੱਗੀ ਬਾਬਾ), ਭੁਲੱਥ ਤੋਂ ਨਛੱਤਰ ਸਿੰਘ ਅਤੇ ਖਰੜ ਤੋਂ ਸ਼ਿਵਚਰਨ ਸਿੰਘ ਸ਼ਾਮਲ ਹਨ। ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਵਿੰਡ ਵੱਲੋਂ ਇਸ ਸਬੰਧੀ ਜਾਰੀ ਕੀਤੀ ਗਈ ਸੂਚੀ ਵਿੱਚ ਦੱਸਿਆ ਗਿਆ ਹੈ ਕਿ ਇਹ ਹਲਕਾ ਇੰਚਾਰਜ ਸਰਬਸੰਮਤੀ ਨਾਲ ਥਾਪੇ ਗਏ ਹਨ।

ਇਸ ਤੋਂ ਪਹਿਲਾਂ ਜਥੇਬੰਦੀ ਵੱਲੋਂ ਲਗਪਗ 42 ਹਲਕਿਆਂ ਦੇ ਹਲਕਾ ਇੰਚਾਰਜ ਨਿਯੁਕਤ ਕੀਤੇ ਜਾ ਚੁੱਕੇ ਹਨ। ਨਵੀਆਂ ਸੱਤ ਨਿਯੁਕਤੀਆਂ ਨਾਲ ਹਲਕਾ ਇੰਚਾਰਜਾਂ ਦੀ ਗਿਣਤੀ 49 ਹੋ ਗਈ ਹੈ। ਪਾਰਟੀ ਸੂਤਰਾਂ ਮੁਤਾਬਕ ਨਿਯੁਕਤ ਕੀਤੇ ਗਏ ਹਲਕਾ ਇੰਚਾਰਜ ਹੀ ਆਗਾਮੀ ਚੋਣਾਂ ਸਮੇਂ ਪਾਰਟੀ ਦੇ ਉਮੀਦਵਾਰ ਹੋਣ ਦੀ ਸੰਭਾਵਨਾ ਹੈ।

Share: