ਪੰਜਾਬ ਸਰਕਾਰ ਵਲੋਂ ਲਾਲ ਲਕੀਰ ‘ਚ ਆਉਣ ਵਾਲੇ ਮਕਾਨਾਂ ਵਾਲਿਆਂ ਲਈ ਖੁਸ਼ਖਬਰੀ

ਪੰਜਾਬ ਸਰਕਾਰ ਵਲੋਂ ਲਾਲ ਲਕੀਰ ‘ਚ ਆਉਣ ਵਾਲੇ ਮਕਾਨਾਂ ਵਾਲਿਆਂ ਲਈ ਖੁਸ਼ਖਬਰੀ

ਚੰਡੀਗੜ੍ਹ/ਜਲੰਧਰ (ਪੂਜਾ ਸ਼ਰਮਾ) ਪੰਜਾਬ ਸਰਕਾਰ ਨੇ ਸੂਬੇ ਚ ਲਾਲ ਲਕੀਰ ਖੇਤਰ `ਚ ਪੈਂਦੀ ਜ਼ਮੀਨ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ, ਸੂਬੇ ਦੇ 454 ਪਿੰਡਾਂ ਚ ਲਾਲ ਲਕੀਰ ਖੇਤਰ ਚ ਪੈਂਦੇ ਮਕਾਨ ਦੀ ਮਾਲਕੀ ਸਬੰਧਤ ਲੋਕਾਂ ਨੂੰ ਦਿੱਤੀ ਜਾਵੇਗੀ। ਇਸ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ “ਮੇਰਾ ਘਰ, ਮੇਰੇ ਨਾਮ” ਸਕੀਮ ਤਹਿਤ ਇੱਹ ਕਦਮ ਚੁੱਕਿਆ ਹੈ। ਇਸ ਸਕੀਮ ਤਹਿਤ ਲਾਲ ਲਕੀਰ ਦੇ ਅੰਦਰ ਆਉਂਦੇ ਮਕਾਨਾਂ ਦੀ ਮਾਲਕੀ ਦੇਣ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੇ 454 ਪਿੰਡਾਂ ਚ ਲਾਲ ਲਕੀਰ ‘ਚ ਪੈਂਦੇ ਮਕਾਨਾਂ ਦੇ ਮਾਲਕੀ ਹੱਕ ਦਿੱਤੇ ਜਾਣੇ ਹਨ। ਪੰਚਾਇਤ ਵਿਭਾਗ ਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਮਕਾਨ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਹੱਕ ਦੇਣ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਵੱਡੀ ਗਿਣਤੀ ਵਿਚ ਲੋਕਾਂ ਨੇ ਮਕਾਨਾਂ ਦੀ ਮਾਲਕੀ ਲਈ ਅਰਜ਼ੀਆਂ ਦਿੱਤੀਆਂ ਹਨ। ਦੱਸ ਦਈਏ ਕਿ ਲਾਲ ਲਕੀਰ ਚ ਪੈਂਦੇ ਘਰਾਂ ਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਸਾਬਕਾ ਚਰਨਜੀਤ ਸਿੰਘ ਚੰਨੀ ਸਰਕਾਰ ਦੇ ਸਮੇਂ ਸ਼ੁਰੂ ਹੋਈ ਸੀ। ਜ਼ਿਲਾ ਪੱਧਰ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਦਾ ਡਾਟਾ ਇਕਠਾ ਕਰ ਰਹੇ ਹਨ, ਤਾਂ ਜੋ ਲੋਕਾਂ ਨੂੰ ਮਕਾਨਾਂ ਦੀ ਮਾਲਕੀ ਜਲਦੀ ਤੋਂ ਜਲਦੀ ਦਿੱਤੀ ਜਾ ਸਕੇ। ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਮਕਾਨ ਦੀ ਮਾਲਕੀ ਕਿਸੇ ਨੂੰ ਦੇਣ ਤੋਂ ਪਹਿਲਾਂ ਪੰਚਾਇਤ ਬੁਲਾਈ ਜਾ ਰਹੀ ਹੈ। ਇਸ ਤੋਂ ਬਾਅਦ ਮਾਲ ਦੇ ਰਿਕਾਰਡ ਦੀ ਸਪਾਟਿੰਗ ਅਤੇ ਸਰਵੇ ਕੀਤਾ ਜਾ ਰਿਹਾ ਹੈ। ਸਰਵੇਖਣ ਤੋਂ ਬਾਅਦ ਹਰ ਘਰ ਦਾ ਨਕਸ਼ਾ ਤਿਆਰ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਮਾਲਕੀ ਹੱਕ ਦੇਣ ਤੋਂ ਪਹਿਲਾਂ ਲੋਕਾਂ ਤੋਂ ਇੰਤਰਾਜ ਮੰਗੇ ਜਾ ਰਹੇ ਹਨ। ਅਧਿਕਾਰੀਆਂ ਨੇ ਕਿਹਾ ਕਿ ਲੋਕਾਂ ਨੂੰ 15 ਦਿਨਾਂ ਦੇ ਅੰਦਰ ਆਪਣੇ ਇਤਰਾਜ਼ ਦਰਜ ਕਰਵਾਉਣੇ ਹੋਣਗੇ। ਪ੍ਰਸ਼ਾਸਨ ਵੱਲੋਂ ਕੋਈ ਵੀ ਇਤਰਾਜ਼ ਨਾ ਮਿਲਣ ਤੇ ਮਕਾਨਾਂ ਦੀ ਮਾਲਕੀ ਦਾ ਸਰਟੀਫਿਕੇਟ ਜਾਰੀ ਕਰ ਦਿੱਤਾ ਜਾਂਦਾ ਹੈ। ਜੇਕਰ ਕਿਸੇ ਨੂੰ ਮਾਲਕੀ ਹੱਕ ਦੇਣ ਤੋਂ ਲੋਕਾਂ ਵੱਲੋਂ ਇਤਰਾਜ਼ ਉਠਾਇਆ ਜਾਂਦਾ ਹੈ ਤਾਂ ਪਹਿਲਾਂ ਉਸ ਨੂੰ ਸਾਫ਼ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਹੁੰਦੀ ਹੈ।

Share: