ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਭੀੜ ਵਾਲੀ ਥਾਂਵਾਂ ਤੇ ਮਾਸਕ ਪਹਿਨਣ ਦੀ ਅਪੀਲ

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਭੀੜ ਵਾਲੀ ਥਾਂਵਾਂ ਤੇ ਮਾਸਕ ਪਹਿਨਣ ਦੀ ਅਪੀਲ

ਹੁਣ ਤੱਕ ਕੋਵਿਡ ਵੈਕਸੀਨ ਦੀਆਂ 35,52 ਲੱਖ ਤੋਂ ਵੱਧ ਖੁਰਾਕਾਂ ਲਗਾਈਆਂ: ਘਨਸ਼ਿਆਮ ਥੋਰੀ

ਜਲੰਧਰ (ਪੂਜਾ ਸ਼ਰਮਾ) ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ਤੇ ਮਾਸਕ ਪਹਿਨਣ ਦੀ ਅਪੀਲ ਕਰਦਿਆਂ ਖਾਸ ਤੌਰ ਤੇ ਬੰਦ ਚੁਗਿਰਦੇ ਵਿੱਚ ਮਾਸਕ ਦੀ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਝ ਸੂਬਿਆਂ ਅਤੇ ਕੇਂਦਰ ਸ਼ਾਸਿਤ ਪਰਦੇਸਾਂ ਵਿਚ, ਕੋਵਿਡ ਕੇਸਾਂ, ‘ਚ ਵਾਧੇੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਸਲਾਹ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭੀੜ ਵਾਲੀਆਂ ਥਾਵਾਂ ਤੇ ਮਾਸਕ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਵਾਇਰਸ ਦੇ ਪ੍ਰਭਾਵ ਤੋਂ ਬਚਿਆ ਜਾ ਸਕੇ ਖਾਸ ਕਰ ਬੰਦ ਵਾਤਾਵਰਣ ਜਿਵੇਂ ਪਬਲਿਕ ਟਰਾਂਸਪੋਰਟ, ਬੱਸ, ਟੇਨ, ਟੈਕਸੀ ਤੋਂ ਇਲਾਵਾ ਸਿਨੇਮਾ-ਹਾਲ, ਸ਼ਾਪਿੰਗ ਮਾਲ, ਡਿਪਾਰਟਮੈਂਟਲ ਸਟੋਰ, ਕਲਾਸ ਦੇ ਕਮਰੇ, ਦਫਤਰ ਦੇ ਕਮਰੇ, ਇਨਡੋਰ ਇਕੱਤਰਤਾ ਆਦਿ ਵਿਚ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ। ਟੀਕਾਕਰਨ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ ਕੋਵਿਡ-19 ਵੈਕਸੀਨ ਦੀਆਂ 35,52 ਲੱਖ ਤੋਂ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚ ਕ੍ਰਮਵਾਰ 1762644, ਪਹਿਲੀ ਅਤੇ 1574539 ਦੂਜੀ ਖੁਰਾਕ ਤੋਂ ਇਲਾਵਾ 15 ਤੋਂ 17 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਨੂੰ 101216 ਪਹਿਲੀ ਅਤੇ 62557 ਦੂਜੀ ਖੁਰਾਕ ਅਤੇ 12 ਤੋਂ 14 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਨੂੰ 51630 ਪਹਿਲੀ ਅਤੇ 615 ਦੂਜੀ ਖੁਰਾਕ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਲੰਧਰ 15 ਤੋਂ 17 ਅਤੇ 12 ਤੋਂ 14 ਸਾਲ ਉਮਰ ਵਰਗ ਦੇ ਕ੍ਰਮਵਾਰ 90.21 ਫੀਸਦੀ ਅਤੇ 75.76, ਫੀਸਦੀ ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਤਹਿਤ ਕਵਰ ਕਰਕੇ ਸੂਬੇ ਦੇ ਮੋਹਰੀ ਜ਼ਿਲ੍ਹਿਆਂ ਵਿੱਚ ਸੁਮਾਰ ਹੋ ਗਿਆ ਹੈ। ਘਨਸ਼ਿਆਮ ਥੋਰੀ ਨੇ ਵਾਇਰਸ ਦੇ ਮਾੜੇ ਪ੍ਰਭਾਵ ਤੋਂ ਬਚਣ ਲਈ ਯੋਗ ਲਾਭਪਾਤਰੀਆਂ ਨੂੰ ਆਪਣਾ ਟੀਕਾਕਰਨ ਜਲਦ ਮੁਕੰਮਲ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿੰਨ੍ਹਾਂ ਯੋਗ ਵਿਅਕਤੀਆਂ ਵੱਲੋਂ ਅਜੇ ਆਪਣੀ ਵੈਕਸੀਨ ਦੀ ਖੁਰਾਕ ਪ੍ਰਾਪਤ ਨਹੀਂ ਕੀਤੀ ਗਈ ਹੈ। ਉਹ ਜਲਦੀ ਤੋਂ ਜਲਦੀ ਵੈਕਸੀਨ ਦੀ ਖੁਰਾਕ ਪ੍ਰਾਪਤ ਕਰਨ। ਉਹਨਾਂ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਦਾ ਟੀਕਾਕਰਨ ਕਰਵਾਉਣ ਲਈ ਅੱਗੇ ਆਉਣ ਲਈ ਕਿਹਾ ਤਾਂ ਜੋ ਬੱਚਿਆਂ ਨੂੰ ਵਾਇਰਸ ਦੇ ਪ੍ਰਭਾਵ ਤੋਂ ਸੁਰੱਖਿਅਤ ਕੀਤਾ ਜਾ ਸਕੇ।

Share: