ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਸੀ.ਐਮ.ਭਗਵੰਤ ਮਾਨ ਵੱਲੋਂ ਨਾ ਸਿਰਫ਼ ਮੰਤਰੀ ਮੰਡਲ ਵਿੱਚੋਂ ਬਾਹਰ ਦਾ ਰਸਤਾ ਵਿਖਾਇਆ ਗਿਆ ਹੈ, ਸਗੋਂ ਉਹਨਾਂ ਨੂੰ ਹਵਾਲਾਤ ਭੇਜ ਕੇ ਉਸ ਦੇ ਸਿਆਸੀ ਭਵਿੱਖ ਉੱਤੇ ਵੀ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ।ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਸੀ.ਐਮ.ਭਗਵੰਤ ਮਾਨ ਵੱਲੋਂ ਨਾ ਸਿਰਫ਼ ਮੰਤਰੀ ਮੰਡਲ ਵਿੱਚੋਂ ਬਾਹਰ ਦਾ ਰਸਤਾ ਵਿਖਾਇਆ ਗਿਆ ਹੈ, ਸਗੋਂ ਉਹਨਾਂ ਨੂੰ ਹਵਾਲਾਤ ਭੇਜ ਕੇ ਉਸ ਦੇ ਸਿਆਸੀ ਭਵਿੱਖ ਉੱਤੇ ਵੀ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ।ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਤੋਂ ਬਾਅਦ ਗੱਲ ਇੱਥੇ ਹੀ ਖਤਮ ਨਹੀਂ ਹੋਣ ਵਾਲੀ ਹੈ। ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ। ਦੈਨਿਕ ਭਾਸਕਰ ‘ਚ ਛਪੀ ਰਿਪੋਰਟ ‘ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਰਡਾਰ ‘ਤੇ ਦੋ ਹੋਰ ਮੰਤਰੀ ਹਨ।ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਤੋਂ ਬਾਅਦ ਗੱਲ ਇੱਥੇ ਹੀ ਖਤਮ ਨਹੀਂ ਹੋਣ ਵਾਲੀ ਹੈ। ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ। ਦੈਨਿਕ ਭਾਸਕਰ ‘ਚ ਛਪੀ ਰਿਪੋਰਟ ‘ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਰਡਾਰ ‘ਤੇ ਦੋ ਹੋਰ ਮੰਤਰੀ ਹਨ।ਇਨ੍ਹਾਂ ਵਿੱਚੋਂ ਇੱਕ ਮਾਝੇ ਦਾ ਅਤੇ ਦੂਜਾ ਦੁਆਬੇ ਦਾ ਹੈ। ਜਾਣਕਾਰੀ ਅਨੁਸਾਰ ਮਾਮਲੇ ਦੀਆਂ ਪਰਤਾਂ ਸਾਹਮਣੇ ਆਉਣੀਆਂ ਅਜੇ ਬਾਕੀ ਹਨ, ਜੇਕਰ ਦੋਵਾਂ ਮੰਤਰੀਆਂ ਖਿਲਾਫ ਕੁਝ ਪਾਇਆ ਗਿਆ ਤਾਂ ਕਾਰਵਾਈ ਕੀਤੇ ਜਾਣ ਦਾ ਪੂਰਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।ਇਨ੍ਹਾਂ ਵਿੱਚੋਂ ਇੱਕ ਮਾਝੇ ਦਾ ਅਤੇ ਦੂਜਾ ਦੁਆਬੇ ਦਾ ਹੈ। ਜਾਣਕਾਰੀ ਅਨੁਸਾਰ ਮਾਮਲੇ ਦੀਆਂ ਪਰਤਾਂ ਸਾਹਮਣੇ ਆਉਣੀਆਂ ਅਜੇ ਬਾਕੀ ਹਨ, ਜੇਕਰ ਦੋਵਾਂ ਮੰਤਰੀਆਂ ਖਿਲਾਫ ਕੁਝ ਪਾਇਆ ਗਿਆ ਤਾਂ ਕਾਰਵਾਈ ਕੀਤੇ ਜਾਣ ਦਾ ਪੂਰਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
Posted inBreaking News India Punjab Trending