ਤਿੰਨ ਦਿਨਾਂ ਵਿੱਚ ਦੇਣਾ ਹੋਵੇਗਾ ਜਵਾਬ, ਨਹੀਂ ਤਾਂ ਨਿਯਮਾਂ ਅਨੁਸਾਰ ਕੀਤੀ ਜਾਵੇਗੀ ਕਾਰਵਾਈ
ਜਲੰਧਰ (ਪੂਜਾ ਸ਼ਰਮਾਂ) ਹਰਬੰਸ ਨਗਰ ਵਿੱਚ ਬਣ ਰਹੀ ਨਾਜਾਇਜ਼ ਕਮਰਸ਼ੀਅਲ ਇਮਾਰਤ ਦਾ ਮਾਮਲਾ ਨਿਗਮ ਦੀ ਅਦਾਲਤ ਵਿੱਚ ਪੁੱਜ ਗਿਆ ਹੈ ਬਿਲਡਿੰਗ ਇੰਸਪੈਕਟਰ ਸ੍ਰੀ ਦਵਿੰਦਰ ਨੇ ਵਰਲਡ ਪੰਜਾਬੀ ਨਿਊਜ਼ ਨਾਲ ਗੱਲ ਕਰਦਿਆਂ ਦੱਸਿਆ ਸੀ ਕਿ ਇਸ ਦੀ ਰਿਪੋਰਟ ਬਣਾ ਦਿੱਤੀ ਹੋਈ ਹੈ ਅਤੇ ਜਲਦ ਹੀ ਇਸ ਬਿਲਡਿੰਗ ਦੇ ਨੋਟਿਸ ਕੱਢੇ ਜਾਣਗੇ ਅਤੇ ਕੱਲ ਬਿਲਡਿੰਗ ਇੰਸਪੈਕਟਰ ਦਵਿੰਦਰ ਨਗਰ ਨਿਗਮ ਵੱਲੋਂ ਇਮਾਰਤ ਦੇ ਮਾਲਕ ਨੂੰ ਨੋਟਿਸ ਜਾਰੀ ਕਰ ਦਿਤਾ ਹੈ। ਨੋਟਿਸ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਇਹ ਇਮਾਰਤ ਬਿਨਾਂ ਸਰਕਾਰੀ ਮਨਜ਼ੂਰੀ ਤੋਂ ਬਣਾਈ ਜਾ ਰਹੀ ਹੈ ਅਤੇ ਕਿਸ ਅਧਿਕਾਰ ਤਹਿਤ ਮਾਲਕ ਨੂੰ ਨੋਟਿਸ ਦਿੱਤਾ ਗਿਆ ਹੈ ਕਿ ਤੁਸੀਂ ਤਿੰਨ ਦਿਨਾਂ ਦੇ ਅੰਦਰ ਜਵਾਬ ਦਿਓ ਨਹੀਂ ਤਾਂ ਇਮਾਰਤ ਦੇ ਮਾਲਕ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਸੰਬੋਧਿਤ ਕੀਤਾ ਕਿ ਤੁਸੀਂ ਕਾਲਾਪਨ ਕੀਤਾ ਹੈ। ਨਗਰ ਨਿਗਮ ਐਕਟ 1976 ਤਹਿਤ ਕਾਰਵਾਈ ਕਰਨ ਤੋਂ ਪਹਿਲਾਂ ਤੁਹਾਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ ਹੈ, ਜੇਕਰ ਤੁਸੀਂ ਇੱਕ ਦਿਨ ਦੇ ਅੰਦਰ ਦਫ਼ਤਰ ਵਿੱਚ ਹਾਜ਼ਰ ਨਹੀਂ ਹੋਏ ਤਾਂ ਨਗਰ ਨਿਗਮ ਵੱਲੋਂ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ 1976 ਦੇ ਤਹਿਤ ਕਾਰਵਾਈ ਕੀਤੀ ਜਾਵੇਗੀ |