ਕਿਸਾਨਾਂ ਦੀ ਮੰਗ ਹੋਈ ਪੂਰੀ, ਐਮਐਸਪੀ ‘ਤੇ ਫ਼ਸਲਾਂ ਖ਼ਰੀਦਣ ਦਾ ਨੋਟੀਫਿਕੇਸ਼ਨ

ਕਿਸਾਨਾਂ ਦੀ ਮੰਗ ਹੋਈ ਪੂਰੀ, ਐਮਐਸਪੀ ‘ਤੇ ਫ਼ਸਲਾਂ ਖ਼ਰੀਦਣ ਦਾ ਨੋਟੀਫਿਕੇਸ਼ਨ

ਚੰਡੀਗੜ੍ਹ- ਕਿਸਾਨਾਂ ਦੇ ਧਰਨੇ ਦੌਰਾਨ ਕਿਸਾਨਾਂ ਲਈ ਵੱਡੀ ਖੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ। ਕਿਸਾਨਾਂ ਦੀ ਮੰਗ ਨੂੰ ਮੰਨਦੇ ਹੋਏ ਫ਼ਸਲਾਂ ਨੂੰ ਐਮਐਸਪੀ ‘ਤੇ ਖਰੀਦਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਨ੍ਹਾਂ ਫ਼ਸਲਾਂ ‘ਤੇ ਸਰਕਾਰ ਨੇ ਘੱਟ-ਘੱਟ ਸਮਰਥਨ ਮੁੱਲ ਦੇਣ ਦਾ ਐਲਾਨ ਕੀਤਾ ਉਨ੍ਹਾਂ ਫ਼ਸਲਾਂ ‘ਚ ਕਣਕ, ਸਰ੍ਹੋਂ, ਛੋਲੇ, ਦਾਲ, ਮੂੰਗੀ, ਉੜਦ, ਤਿਲ, ਕਪਾਹ, ਮੂੰਗਫਲੀ, ਰਾਗੀ, ਸੋਇਆਬੀਨ, ਜਵਾਰ, ਜੂਟ, ਨਾਈਜੀਰਸੀਡ, ਕੇਸਰ, ਜੌਂ, ਮੱਕੀ, ਗਰਮੀਆਂ ਦੀ ਮੂੰਗੀ, ਝੋਨਾ, ਬਾਜਰਾ, ਸੂਰਜਮੁਖੀ ਅਤੇ ਗੰਨਾ ਸ਼ਾਮਿਲ ਹੈ।

ਕਾਬਲੇਜ਼ਿਕਰ ਹੈ ਕਿ ਇਹ ਐਲਾਨ ਕੇਂਦਰ ਦੀ ਸਰਕਾਰ ਨੇ ਨਹੀਂ, ਬਲਕਿ ਹਰਿਆਣਾ ਸਰਕਾਰ ਨੇ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੱਡਾ ਕਦਮ ਚੁੱਕਦੇ ਹੋਏ ਹਰਿਆਣਾ ਰਾਜ ਵਿੱਚ ਕਿਸਾਨਾਂ ਦੀਆਂ 24 ਫਸਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਨੋਟੀਫਿਕੇਸ਼ਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ 24 ਫਸਲਾਂ ਦੇ ਨਾਵਾਂ ਦੀ ਸੂਚੀ ਹੈ, ਜੋ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੀਆਂ ਜਾਣਗੀਆਂ।

ਦੱਸ ਦੇਈਏ ਕਿ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ 24 ਫਸਲਾਂ ਖਰੀਦਣ ਦਾ ਐਲਾਨ ਕੀਤਾ ਸੀ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨ ਅੰਦੋਲਨ ਨੇ ਜ਼ੋਰ ਫੜ ਲਿਆ ਸੀ ਅਤੇ ਵਿਰੋਧੀ ਧਿਰ ਐਮਐਸਪੀ ਨੂੰ ਵੱਡਾ ਮੁੱਦਾ ਬਣਾ ਰਹੀ ਸੀ। ਉਦੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਸਾਨਾਂ ਦੇ ਹਿੱਤ ਵਿੱਚ ਵੱਡਾ ਫੈਸਲਾ ਲੈਂਦਿਆਂ ਚੋਣਾਂ ਤੋਂ ਬਾਅਦ 24 ਫਸਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦਾ ਐਲਾਨ ਕੀਤਾ ਸੀ।

ਜਿਸ ਨੂੰ ਚੋਣਾਂ ਵਿੱਚ ਭਾਜਪਾ ਦੇ ਮਾਸਟਰ ਸਟ੍ਰੋਕ ਵਜੋਂ ਦੇਖਿਆ ਗਿਆ ਸੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੱਕ ਨੇ ਚੋਣ ਮੀਟਿੰਗਾਂ ‘ਚ ਕਿਹਾ ਸੀ ਕਿ ਜਿੱਥੇ ਕਾਂਗਰਸ ਦੀਆਂ ਸਰਕਾਰਾਂ ਹਨ, ਉੱਥੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਨਹੀਂ ਦਿੱਤਾ ਜਾ ਰਿਹਾ, ਉਥੇ ਹੀ ਹਰਿਆਣਾ ‘ਚ 24 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਫੈਸਲਾ ਲਿਆ ਗਿਆ ਹੈ।

Share: