ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਪੰਜਾਬ ਦੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਤੋਂ ਇੱਕ ਡਰੋਨ ਬਰਾਮਦ ਕੀਤਾ ਹੈ। ਬੀਐੱਸਐੱਫ ਪੰਜਾਬ ਫਰੰਟੀਅਰ ਨੇ ‘ਐਕਸ’ ’ਤੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਬੀਐੱਸਐੱਫ ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਤੋਂ ਇੱਕ DJI Mavic 3 ਕਲਾਸਿਕ ਡਰੋਨ ਬਰਾਮਦ ਕੀਤਾ ਹੈ। ਬੀਐਸਐਫ ਨੇ ਅੱਗੇ ਦੱਸਿਆ ਕਿ ਡਰੋਨ ਜਿਸ ਨੇ ਪਾਕਿਸਤਾਨੀ ਪਾਸੇ ਤੋਂ ਉਡਾਣ ਭਰੀ ਸੀ, ਨੂੰ ਪਿੰਡ ਮਹਾਵਾ ਜ਼ਬਤ ਕੀਤਾ ਗਿਆ।
ਇਸ ਤੋਂ ਪਹਿਲਾਂ ਬੀਐੱਸਐੱਫ ਨੇ 2 ਫਰਵਰੀ ਨੂੰ ਡਰੋਨ ਸੁੱਟਣ ਦੇ ਮਾਮਲੇ ਵਿੱਚ ਦੋ ਕਥਿਤ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਬੀਐੱਸਐੱਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਗਤੀਵਿਧੀ ਬਾਰੇ ਭਰੋਸੇਯੋਗ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਭਾਰਤੀ ਤਸਕਰਾਂ ਨੂੰ ਫੜ ਕੇ ਇੱਕ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਸੀ।