ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਸਾਲ 2025 ਦੀ ਪਹਿਲੀ ਮੀਟਿੰਗ ਹੋਈ। ਇਹ ਮੀਟਿੰਗ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿੱਚ ਕੀਤੀ ਗਈ ਹੈ। ਜਿਸ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਪੰਜਾਬ ਸਰਕਾਰ ਨੇ ਪ੍ਰੈਸ ਕਾਨਫਰੰਸ ਕਰਕੇ ਕੈਬਨਿਟ ਵਿੱਚ ਲਏ ਗਏ ਫੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਕੁੱਲ 3 ਹਜ਼ਾਰ ਭਰਤੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿੱਚ 2 ਹਜ਼ਾਰ PTI ਟੀਚਰਾਂ ਦੀ ਭਰਤੀ ਕੀਤੀ ਜਾਵੇਗੀ। ਸਿਹਤ ਵਿਭਾਗ ਵਿੱਚ 822 ਪੋਸਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਅੰਦਰ NRI ਲਈ ਸਪੈਸ਼ਲ 6 ਅਦਾਲਤਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਅੰਦਰ NRI ਲਈ ਸਪੈਸ਼ਲ 6 ਅਦਾਲਤਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਵਿਧਾਨਸਭਾ ਦਾ ਦੋ ਦਿਨਾਂ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਸੈਸ਼ਨ ਦੀ ਕਾਰਵਾਈ 24 ਅਤੇ 25 ਫਰਵਰੀ ਨੂੰ ਚੱਲੇਗੀ। ਉਨ੍ਹਾਂ ਕਿਹਾ ਕਿ ਪੈਂਡਿੰਗ ਬਿਲਾਂ ਨੂੰ ਵੀ ਪਾਸ ਕੀਤਾ ਜਾਵੇਗਾ।