ਪਾਰਟੀ ਫੰਡ ਘਪਲੇ ਦੀ ਜਾਂਚ ਕੇਂਦਰੀ ਏਜੰਸੀ ਕਰੇ: ਬਾਜਵਾ

ਪਾਰਟੀ ਫੰਡ ਘਪਲੇ ਦੀ ਜਾਂਚ ਕੇਂਦਰੀ ਏਜੰਸੀ ਕਰੇ: ਬਾਜਵਾ

ਚੰਡੀਗੜ੍ਹ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਫੰਡ ਘਪਲੇ ਦੀ ਜਾਂਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਜਾਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਏ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਪਾਵਰਕੌਮ ਦੇ ਅਧਿਕਾਰੀ ਤੋਂ ਜਬਰੀ ਪਾਰਟੀ ਫੰਡ ਵਸੂਲਣ ਲਈ ਆਪਣੇ ਪ੍ਰਭਾਵ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਅਖੌਤੀ ਕੱਟੜ ਇਮਾਨਦਾਰ ਪਾਰਟੀ ਨੇ ਹਾਲ ਹੀ ਵਿੱਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਫੰਡ ਇਕੱਠਾ ਕਰਨ ਲਈ ਪੰਜਾਬ ਵਿੱਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਕੈਬਨਿਟ ਮੰਤਰੀਆਂ ਰਾਹੀਂ ‘ਆਪ’ ਨੇ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਨੂੰ ਜ਼ਬਰਦਸਤੀ ਪਾਰਟੀ ਫੰਡ ਇਕੱਠਾ ਕਰਨ ਦੀ ਧਮਕੀ ਦਿੱਤੀ ਹੈ।

Share: