ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਸੂਬੇ ਦੇ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ। ਇਸ ਦੌਰਾਨ ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾਣਾ ਹੈ। ਕਿਸਾਨ ਮਿਲਣੀ ਵਿੱਚ 1100 ਤੋਂ ਵੱਧ ਕਿਸਾਨ ਸ਼ਾਮਲ ਹੋਣਗੇ। ਇਸ ਮੌਕੇ ਵੱਖ-ਵੱਖ ਸਟਾਲ ਵੀ ਲਾਏ ਜਾਣਗੇ । ਇਸ ਮਿਲਣੀ ਦਾ ਮਨੋਰਥ ਝੋਨੇ ਦੀ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀ ਫ਼ਸਲ ਬਾਰੇ ਜਾਗਰੂਕ ਕਰਨਾ ਹੈ। ਇਸ ਮੌਕੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਝੋਨੇ ਦੀ ਲੁਆਈ ਨੂੰ ਅਸਰਦਾਰ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਸੂਬੇ ਨੂੰ ਜ਼ੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਝੋਨੇ ਦੀ ਪੜਾਅ ਵਾਰ ਕਾਸ਼ਤ ਬਾਰੇ ਤਰੀਕਾਂ ਦਾ ਐਲਾਨ ਛੇਤੀ ਕੀਤਾ ਜਾਵੇਗਾ।
Posted inNews
ਮੁੱਖ ਮੰਤਰੀ ਦਾ ਕਿਸਾਨਾਂ ਨਾਲ ਸਿੱਧਾ ਸੰਵਾਦ ਅੱਜ
