ਭੋਪਾਲ : ਮੱਧ ਪ੍ਰਦੇਸ਼ ਵਿਚ ਵਿਦਿਆਰਥੀਆਂ ਨੂੰ ਕਾਲਜ ਹੋਸਟਲ ਵਿਚ ਇਕ ਪਾਰਟੀ ਦੌਰਾਨ ਪਰੋਸਿਆ ਗਿਆ ਭੋਜਨ ਖਾਣ ਤੋਂ ਬਾਅਦ 19 ਵਿਦਿਆਰਥੀ ਬਿਮਾਰ ਹੋ ਗਏ। ਮੌਲਾਨਾ ਆਜ਼ਾਦ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (MANIT) ਦੇ ਵਿਦਿਆਰਥੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਵਾਲੇ ਉਮੇਸ਼ ਸ਼ਾਰਦਾ ਨੇ ANI ਨੂੰ ਦੱਸਿਆ ਕਿ ਵਿਦਿਆਰਥੀਆਂ ਨੂੰ ਉਲਟੀਆਂ, ਦਸਤ ਅਤੇ ਬੁਖਾਰ ਦੀ ਸ਼ਿਕਾਇਤ ਸੀ। 19 ਵਿਦਿਆਰਥੀਆਂ ਨੇ ਹੋਸਟਲ ਤੋਂ ਖਾਣਾ ਖਾਧਾ ਸੀ, ਜਿੱਥੇ ਇਕ ਪਾਰਟੀ ਰੱਖੀ ਗਈ ਸੀ।
ਹਸਪਤਾਲ ਦੇ ਮਾਲਕ ਨੇ ਕਿਹਾ ਕਿ ਵਿਦਿਆਰਥੀਆਂ ਦੀ ਹਾਲਤ ਵਿਚ ਸੁਧਾਰ ਹੋਇਆ ਹੈ ਅਤੇ ਉਨ੍ਹਾਂ ਨੂੰ ਇਲਾਜ ਕਰਵਾਉਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਦਾਖਲ ਹੋਏ ਵਿਦਿਆਰਥੀਆਂ ਵਿੱਚੋਂ ਇਕ ਨੇ ਕਿਹਾ ਕਿ ਉਨ੍ਹਾਂ ਹੋਸਟਲ ਵਿਚ ਦਾਲਾਂ, ਚਾਵਲ ਆਦਿ ਖਾਧੇ ਸਨ। ਇਸਨੂੰ ਖਾਣ ਤੋਂ ਬਾਅਦ ਕੱਲ੍ਹ ਦੁਪਹਿਰ ਤੋਂ ਬੱਚਿਆਂ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ। ਮੈਨੂੰ ਵੀ ਪੇਟ ਵਿੱਚ ਤੇਜ਼ ਦਰਦ ਸੀ ਅਤੇ ਲੋਕਾਂ ਨੂੰ ਬੁਖਾਰ ਅਤੇ ਉਲਟੀਆਂ ਆ ਰਹੀਆਂ ਸਨ।’’ ਇਸ ਦੌਰਾਨ ਬਿਮਾਰ ਹੋਏ ਵਿਦਿਆਰਥੀਆਂ ਨੇ ਮੰਗ ਕੀਤੀ ਕਿ ਦੁਬਾਰਾ ਅਜਿਹੀ ਘਟਨਾ ਤੋਂ ਬਚਾਅ ਲਈ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।