ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕ੍ਰਿਪਟੋਕਰੰਸੀ ਲਈ ਰੈਗੂਲੇਟਰੀ ਢਾਂਚਾ ਬਣਾਉਣ ਦੀ ਮੰਗ ਵਾਲੀ ਅਰਜ਼ੀ ’ਤੇ ਵਿਚਾਰ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਅਦਾਲਤ ਇਸ ਸਬੰਧੀ ‘ਕਾਨੂੰਨ ਨਹੀਂ ਬਣਾ ਸਕਦੀ ਹੈ।’ ਇਹ ਅਰਜ਼ੀ ਜਸਟਿਸ ਬੀਆਰ ਗਵਈ ਅਤੇ ਜਸਟਿਸ ਔਗਸਟੀਨ ਜੌਰਜ ਮਸੀਹ ਦੇ ਬੈਂਚ ਅੱਗੇ ਸੁਣਵਾਈ ਲਈ ਆਈ ਸੀ। ਪਟੀਸ਼ਨਰਾਂ ਵੱਲੋਂ ਪੇਸ਼ ਵਕੀਲ ਨੇ ਦਾਅਵਾ ਕੀਤਾ ਕਿ ਦੇਸ਼ ਭਰ ਵਿੱਚ ਕ੍ਰਿਪਟੋਕਰੰਸੀ ਨੂੰ ਲੈ ਕੇ ਕਈ ਸ਼ਿਕਾਇਤਾਂ ਦਰਜ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪਟੀਸ਼ਨਰ ਚਾਹੁੰਦੇ ਹਨ ਕਿ ਕੇਂਦਰ ਸਰਕਾਰ ਅਤੇ ਹੋਰ ਅਧਿਕਾਰੀ ਰੈਗੂਲੇਟਰੀ ਢਾਂਚਾ ਕਾਇਮ ਕਰਨ ਕਿਉਂਕਿ ਕ੍ਰਿਪਟੋਕਰੰਸੀ ਨੂੰ ਨਿਯਮਤ ਕਰਨ ਲਈ ਕੋਈ ਕਾਨੂੰਨ ਮੌਜੂਦ ਨਹੀਂ ਹੈ। ਜਸਟਿਸ ਗਵਈ ਨੇ ਕਿਹਾ, ‘‘ਇਹ ਨੀਤੀਆਂ ਬਣਾਉਣ ਵਾਲਿਆਂ ਦੀ ਜ਼ਿੰਮੇਵਾਰੀ ਹੈ। ਅਸੀਂ ਇਸ ’ਚ ਕਿਵੇਂ ਦਖ਼ਲ ਦੇ ਸਕਦੇ ਹਾਂ। ਅਸੀਂ ਅਜਿਹੇ ਦਿਸ਼ਾ-ਨਿਰਦੇਸ਼ ਕਿਵੇਂ ਦੇ ਸਕਦੇ ਹਾਂ। ਅਸੀਂ ਕਾਨੂੰਨ ਨਹੀਂ ਬਣਾ ਸਕਦੇ ਹਾਂ।’’ ਬੈਂਚ ਨੇ ਕਿਹਾ ਕਿ ਪਟੀਸ਼ਨਰ ਇਸ ਮੁੱਦੇ ’ਤੇ ਭਾਰਤ ਸਰਕਾਰ ਕੋਲ ਪਹੁੰਚ ਕਰ ਸਕਦੇ ਹਨ।
Posted inNews