ਵਿਦਿਆਰਥੀਆਂ ਨੂੰ ਪਿਲਾਈ ਸ਼ਰਾਬ, ਵੀਡੀਓ ਵਾਇਰਲ ਹੋਣ ਤੋਂ ਬਾਅਦ ਅਧਿਆਪਕ ਮੁਅੱਤਲ

ਵਿਦਿਆਰਥੀਆਂ ਨੂੰ ਪਿਲਾਈ ਸ਼ਰਾਬ, ਵੀਡੀਓ ਵਾਇਰਲ ਹੋਣ ਤੋਂ ਬਾਅਦ ਅਧਿਆਪਕ ਮੁਅੱਤਲ

ਕਟਨੀ : ਮੱਧ ਪ੍ਰਦੇਸ਼ ਦੇ ਕਟਨੀ ਜ਼ਿਲ੍ਹੇ ਵਿਚ ਇਕ ਸਰਕਾਰੀ ਸਕੂਲ ਦੇ ਅਧਿਆਪਕ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਸ਼ਰਾਬ ਪਿਲਾਉਣ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ। ਇੱਕ ਅਧਿਕਾਰੀ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਬੀਤੇ ਦਿਨ ਬਰਵਾੜਾ ਬਲਾਕ ਦੇ ਖਿਰਹਾਨੀ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਲਾਲ ਨਵੀਨ ਪ੍ਰਤਾਪ ਸਿੰਘ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਇਆ। ਅਧਿਕਾਰੀ ਨੇ ਕਿਹਾ ਕਿ ਵੀਡੀਓ ਦਾ ਨੋਟਿਸ ਲੈਂਦੇ ਹੋਏ ਜ਼ਿਲ੍ਹਾ ਕੁਲੈਕਟਰ ਦਿਲੀਪ ਕੁਮਾਰ ਯਾਦਵ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਓਪੀ ਸਿੰਘ ਨੂੰ ਅਧਿਆਪਕ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵੀਡੀਓ ਨੂੰ ਵੱਖ-ਵੱਖ ਬਲਾਕਾਂ ਦੇ ਅਧਿਕਾਰੀਆਂ ਨੂੰ ਭੇਜਿਆ ਗਿਆ ਸੀ ਅਤੇ ਅਧਿਆਪਕ ਦੀ ਪਛਾਣ ਬਾਅਦ ਵਿਚ ਲਾਲ ਨਵੀਨ ਪ੍ਰਤਾਪ ਸਿੰਘ ਵਜੋਂ ਹੋਈ। ਅਧਿਕਾਰੀ ਨੇ ਕਿਹਾ ਕਿ ਸਿੰਘ ਨੂੰ ਦੁਰਵਿਵਹਾਰ, ਬੱਚਿਆਂ ਨੂੰ ਸ਼ਰਾਬ ਪੀਣ ਲਈ ਉਤਸ਼ਾਹਿਤ ਕਰਨ ਅਤੇ ਇਕ ਅਧਿਆਪਕ ਦੀ ਸ਼ਾਨ ਨੂੰ ਢਾਹ ਲਾਉਣ ਦੇ ਦੋਸ਼ਾਂ ਵਿੱਚ ਐਮਪੀ ਸਿਵਲ ਸੇਵਾਵਾਂ (ਆਚਾਰ) ਨਿਯਮਾਂ ਤਹਿਤ ਤੁਰੰਤ ਮੁਅੱਤਲ ਕਰ ਦਿੱਤਾ ਗਿਆ। ਕਥਿਤ ਵੀਡੀਓ ਵਿਚ ਇਕ ਵਿਅਕਤੀ ਨੂੰ ਇਕ ਕਮਰੇ ਵਿੱਚ ਕੱਪਾਂ ਵਿਚ ਛੋਟੇ ਲੜਕਿਆਂ ਨੂੰ ਸ਼ਰਾਬ ਪੀਣ ਦੀ ਪੇਸ਼ਕਸ਼ ਕਰਦੇ ਹੋਏ ਦਿਖਾਇਆ ਗਿਆ ਹੈ ਅਤੇ ਉਸਨੂੰ ਪੀਣ ਤੋਂ ਪਹਿਲਾਂ ਉਨ੍ਹਾਂ ਵਿੱਚੋਂ ਇਕ ਨੂੰ ਪਾਣੀ ਮਿਲਾਉਣ ਲਈ ਕਹਿੰਦੇ ਸੁਣਿਆ ਜਾ ਸਕਦਾ ਹੈ।

Share: