ਸਰਕਾਰ ਵੱਲੋਂ ਸਿੰਧੂ ਜਲ ਸਮਝੌਤਾ ਮੁਲਤਵੀ ਰੱਖਣ ਬਾਰੇ ਅਧਿਕਾਰਤ ਨੋਟੀਫਿਕੇਸ਼ਨ ਜਾਰੀ: ਸੂਤਰ

ਸਰਕਾਰ ਵੱਲੋਂ ਸਿੰਧੂ ਜਲ ਸਮਝੌਤਾ ਮੁਲਤਵੀ ਰੱਖਣ ਬਾਰੇ ਅਧਿਕਾਰਤ ਨੋਟੀਫਿਕੇਸ਼ਨ ਜਾਰੀ: ਸੂਤਰ

ਨਵੀਂ ਦਿੱਲੀ :  ਸਰਕਾਰ ਨੇ ਸਿੰਧੂ ਜਲ ਸਮਝੌਤੇ ਨੂੰ ਮੁਲਤਵੀ ਰੱਖਣ ਬਾਰੇ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਦਾਅਵਾ ਸੂਤਰਾਂ ਦੇ ਹਵਾਲੇ ਨਾਲ ਕੀਤਾ ਗਿਆ ਹੈ। ਭਾਰਤ ਨੇ ਸਮਝੌਤਾ ਤੁਰੰਤ ਪ੍ਰਭਾਵ ਨਾਲ ਮੁਲਤਵੀ ਰੱਖਣ ਦੇ ਆਪਣੇ ਫੈਸਲੇ ਬਾਰੇ ਪਾਕਿਸਤਾਨ ਨੂੰ ਵੀ ਸੂਚਿਤ ਕੀਤਾ ਹੈ। ਭਾਰਤ ਨੇ ਕਿਹਾ ਕਿ ਪਾਕਿਸਤਾਨ ਨੇ ਸੰਧੀ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਹੈ।

ਜਲ ਸਰੋਤ ਸਕੱਤਰ ਦੇਬਾਸ਼੍ਰੀ ਮੁਖਰਜੀ ਨੇ ਆਪਣੇ ਪਾਕਿਸਤਾਨੀ ਹਮਰੁਤਬਾ ਸਈਦ ਅਲੀ ਮੁਰਤਜ਼ਾ ਨੂੰ ਲਿਖੇ ਪੱਤਰ ਵਿੱਚ ਉਪਰੋਕਤ ਫੈਸਲੇ ਬਾਰੇ ਤਫਸੀਲ ਵਿਚ ਸੂਚਿਤ ਕੀਤਾ ਹੈ। ਭਾਰਤ ਨੇ ਪੱਤਰ ਵਿਚ ਕਿਹਾ ਕਿ ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਨੂੰ ਨਿਸ਼ਾਨਾ ਬਣਾ ਕੇ ਸਰਹੱਦ ਪਾਰੋਂ ਕੀਤਾ ਜਾ ਰਿਹੈ ਅੱਤਵਾਦ ਸਿੰਧੂ ਜਲ ਸੰਧੀ ਤਹਿਤ ਭਾਰਤ ਦੇ ਅਧਿਕਾਰਾਂ ਵਿੱਚ ਰੁਕਾਵਟ ਪਾਉਂਦਾ ਹੈ। ਵਿਸ਼ਵ ਬੈਂਕ ਦੀ ਵਿਚੋਲਗੀ ਨਾਲ ਅਮਲ ਵਿਚ ਆਈ ਸਿੰਧੂ ਜਲ ਸੰਧੀ 1960 ਤੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਿੰਧੂ ਨਦੀ ਅਤੇ ਇਸ ਦੀਆਂ ਸਹਾਇਕ ਨਦੀਆਂ ਦੇ ਪਾਣੀ ਦੀ ਵਰਤੋਂ ਨੂੰ ਕੰਟਰੋਲ ਕਰਦੀ ਆ ਰਹੀ ਹੈ।

Share: