ਉੱਤਰ-ਪੂਰਬੀ ਦਿੱਲੀ ਵਿੱਚ 20 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਉੱਤਰ-ਪੂਰਬੀ ਦਿੱਲੀ ਵਿੱਚ 20 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਨਵੀਂ ਦਿੱਲੀ : ਉੱਤਰ-ਪੂਰਬੀ ਦਿੱਲੀ ਦੇ ਸੀਲਮਪੁਰ ਇਲਾਕੇ ਵਿੱਚ ਇੱਕ 20 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੱਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਹ ਘਟਨਾ ਐਤਵਾਰ ਰਾਤ ਲਗਪਗ 11.40 ਵਜੇ ਵਾਪਰੀ। ਮ੍ਰਿਤਕ ਦੀ ਪਛਾਣ ਸਮੀਰ ਵਜੋਂ ਹੋਈ ਹੈ।

ਸਮੀਰ ਦੇ ਪਿਤਾ ਨੇ ਪੁਲੀਸ ਨੂੰ ਦੱਸਿਆ ਸੀ ਕਿ ਉਸ ਦੇ ਪੁੱਤਰ ਨੂੰ ਇਲਾਕੇ ਦੇ ਜੇ-ਬਲਾਕ ਵਿੱਚ ਗੋਲੀ ਮਾਰ ਦਿੱਤੀ ਗਈ ਹੈ।ਅਧਿਕਾਰੀ ਨੇ ਕਿਹਾ ਕਿ ਸਮੀਰ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਅਧਿਕਾਰੀ ਨੇ ਕਿਹਾ ਕਿ Crime and forensic science laboratory (FSL) ਦੀ ਟੀਮ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਇਸ ਦੌਰਾਨ ਸੀਨੀਅਰ ਪੁਲੀਸ ਅਧਿਕਾਰੀ ਮੌਜੂਦ ਸਨ।
ਪੁਲੀਸ ਨੇ ਕਿਹਾ ਕਿ  Seelampur police station ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।     ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।
Share: