ਨਵੀਂ ਦਿੱਲੀ : ਸੁਪਰੀਮ ਕੋਰਟ ਨੇ 1990 ਦੇ ਹਿਰਾਸਤ ’ਚ ਮੌਤ ਮਾਮਲੇ ’ਚ ਦੋਸ਼ੀ ਸਾਬਕਾ ਆਈਪੀਐੱਸ ਅਫਸਰ ਸੰਜੀਵ ਭੱਟ ਦੀ ਜ਼ਮਾਨਤ ਪਟੀਸ਼ਨ ਅੱਜ ਖਾਰਜ ਕਰ ਦਿੱਤੀ ਹੈ। ਇਸ ਮਾਮਲੇ ’ਚ ਭੱਟ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਜਸਟਿਸ ਵਿਕਰਮ ਨਾਥ ਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ ਕਿ ਮਾਮਲੇ ’ਚ ਜ਼ਮਾਨਤ ਜਾਂ ਸਜ਼ਾ ਮੁਅੱਤਲੀ ਸਬੰਧੀ ਉਸ ਦੀ ਪਟੀਸ਼ਨ ’ਚ ਕੋਈ ਵਿਸ਼ੇਸ਼ ਗੱਲ ਨਹੀਂ ਹੈ। ਜਸਟਿਸ ਵਿਕਰਮ ਨਾਥ ਨੇ ਫ਼ੈਸਲਾ ਸੁਣਾਉਂਦਿਆਂ ਕਿਹਾ, ‘ਅਸੀਂ ਸੰਜੀਵ ਭੱਟ ਨੂੰ ਜ਼ਮਾਨਤ ਦੇਣ ਦੇ ਪੱਖ ’ਚ ਨਹੀਂ ਹਾਂ। ਜ਼ਮਾਨਤ ਪਟੀਸ਼ਨ ਖਾਰਜ ਕੀਤੀ ਜਾਂਦੀ ਹੈ। ਅਪੀਲ ਦੀ ਸੁਣਵਾਈ ਪ੍ਰਭਾਵਿਤ ਨਹੀਂ ਹੋਵੇਗੀ। ਅਪੀਲ ਦੀ ਸੁਣਵਾਈ ’ਚ ਤੇਜ਼ੀ ਲਿਆਈ ਜਾਂਦੀ ਹੈ।’ –
Posted inNews
ਸੁਪਰੀਮ ਕੋਰਟ ਵੱਲੋਂ ਸੰਜੀਵ ਭੱਟ ਦੀ ਜ਼ਮਾਨਤ ਪਟੀਸ਼ਨ ਖਾਰਜ
