ਨਵੀਂ ਦਿੱਲੀ : ਵੀਰਵਾਰ ਸਵੇਰੇ ਉੱਤਰ-ਪੱਛਮੀ ਦਿੱਲੀ ਦੇ ਪੀਤਮਪੁਰਾ ਵਿਚ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਦੀ ਲਾਇਬ੍ਰੇਰੀ ਵਿਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਡੀਐੱਫਐੱਸ ਦੇ ਇਕ ਅਧਿਕਾਰੀ ਨੇ ਦੱਸਿਆ, “ਅੱਗ ਸਵੇਰੇ 8.55 ਵਜੇ ਦੇ ਕਰੀਬ ਲੱਗੀ ਅਤੇ ਚਾਰ ਮੰਜ਼ਿਲਾ ਲਾਇਬ੍ਰੇਰੀ ਦੀ ਪਹਿਲੀ, ਦੂਜੀ ਅਤੇ ਤੀਜੀ ਮੰਜ਼ਿਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ।” ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ 11 ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ। ਡੀਐੱਫਐੱਸ ਦੇ ਅਨੁਸਾਰ ਸਵੇਰੇ 9.40 ਵਜੇ ਤੱਕ ਅੱਗ ’ਤੇ ਕਾਬੂ ਪਾ ਲਿਆ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ।
Posted inNews
ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਦੀ ਲਾਇਬ੍ਰੇਰੀ ਵਿਚ ਅੱਗ ਲੱਗੀ
