ਲਖਨਊ : ਇੱਥੋਂ ਦੇ ਕਿਸਾਨ ਮਾਰਗ ’ਤੇ ਇੱਕ ਡਬਲ ਡੈਕਰ ਬੱਸ ਵਿੱਚ ਅੱਗ ਲੱਗਣ ਕਾਰਨ ਅੱਜ ਸਵੇਰੇ ਦੋ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਇਹ ਬੱਸ ਬਿਹਾਰ ਤੋਂ ਦਿੱਲੀ ਜਾ ਰਹੀ ਸੀ। ਇਸ ਮੌਕੇ ਫਾਇਰ ਟੈਂਡਰਾਂ ਨੇ ਅੱਗ ’ਤੇ ਕਾਬੂ ਪਾਉਣ ਲਈ ਯਤਨ ਕੀਤੇ। ਪੁਲੀਸ ਦੇ ਡਿਪਟੀ ਕਮਿਸ਼ਨਰ ਨਿਪੁਨ ਅਗਰਵਾਲ ਨੇ ਕਿਹਾ ਕਿ ਬਿਹਾਰ ਦੇ ਬੇਗੂਸਰਾਏ ਤੋਂ ਦਿੱਲੀ ਜਾ ਰਹੀ ਇੱਕ ਨਿੱਜੀ ਸਲੀਪਰ ਬੱਸ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਜਿਸ ਵਿਚ 60 ਤੋਂ 70 ਯਾਤਰੀ ਸਵਾਰ ਸਨ। ਉਨ੍ਹਾਂ ਵਿਚੋਂ ਬਹੁਤਿਆਂ ਨੂੰ ਬਚਾ ਲਿਆ ਗਿਆ ਹੈ ਪਰ ਇਸ ਘਟਨਾ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ, ਜਿਸ ਵਿੱਚ ਦੋ ਬੱਚੇ, ਦੋ ਔਰਤਾਂ ਅਤੇ ਇੱਕ ਪੁਰਸ਼ ਸ਼ਾਮਲ ਹੈ।
Posted inNews
ਲਖਨਊ ਵਿੱਚ ਬੱਸ ਨੂੰ ਅੱਗ ਲੱਗੀ; ਦੋ ਬੱਚਿਆਂ ਸਣੇ ਪੰਜ ਹਲਾਕ
