ਮੈਲਬਰਨ : ਮਾਸਕੋ ਅਤੇ ਕੀਵ ਦਰਮਿਆਨ ਸਾਲਾਂ ਬਾਅਦ ਹੋਈ ਪਹਿਲੀ ਸਿੱਧੀ ਸ਼ਾਂਤੀ ਗੱਲਬਾਤ ਤੋਂ ਕੁਝ ਘੰਟੇ ਬਾਅਦ ਰੂਸੀ ਡਰੋਨ ਹਮਲੇ ਕਾਰਨ ਯੂਕਰੇਨ ਵਿਚ 9 ਵਿਅਕਤੀਆਂ ਦੀ ਮੌਤ ਹੋ ਗਈ। ਯੂਕਰੇਨ ਦੇ ਅਧਿਕਾਰੀਆਂ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਸੁਮੀ ਖੇਤਰ ਵਿਚ ਇਕ ਰੂਸੀ ਡਰੋਨ ਨੇ ਇਕ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਨੌਂ ਵਿਅਕਤੀ ਮਾਰੇ ਗਏ ਅਤੇ ਚਾਰ ਹੋਰ ਜ਼ਖਮੀ ਹੋ ਗਏ। ਯੂਕਰੇਨ ਦੀ ਰਾਸ਼ਟਰੀ ਪੁਲੀਸ ਨੇ ਟੈਲੀਗ੍ਰਾਮ ਮੈਸੇਜਿੰਗ ਐਪ ’ਤੇ ਇਕ ਪੋਸਟ ਵਿਚ ਕਿਹਾ, “ਇਹ ਸਿਰਫ਼ ਇਕ ਹੋਰ ਗੋਲਾਬਾਰੀ ਨਹੀਂ ਹੈ, ਇਹ ਇਕ ਘਿਨਾਉਣਾ ਯੁੱਧ ਅਪਰਾਧ ਹੈ।”
ਸੁਮੀ ਦੇ ਫੌਜੀ ਪ੍ਰਸ਼ਾਸਨ ਦੇ ਮੁਖੀ ਇਹੋਰ ਟਕਾਚੇਂਕੋ ਨੇ ਟੈਲੀਗ੍ਰਾਮ ’ਤੇ ਕਿਹਾ ਕਿ ਰਾਹਤ ਕਾਰਜ ਜਾਰੀ ਹੈ। ਸ਼ੁੱਕਰਵਾਰ ਨੂੰ ਤੁਰਕੀ ਵਿਚ ਰੂਸੀ ਅਤੇ ਯੂਕਰੇਨੀ ਅਧਿਕਾਰੀਆਂ ਦੀ ਮੀਟਿੰਗ ਅਸਥਾਈ ਗੋਲੀਬੰਦੀ ਬੰਦੀ ਦੀ ਸਹਿਮਤੀ ਕਰਨ ਵਿਚ ਅਸਫਲ ਰਹੀ। ਫਰਵਰੀ 2022 ਵਿਚ ਰੂਸ ਵੱਲੋਂ ਸ਼ੁਰੂ ਕੀਤੇ ਗਏ ਯੁੱਧ ਦੇ ਸ਼ੁਰੂਆਤੀ ਮਹੀਨਿਆਂ ਤੋਂ ਬਾਅਦ ਇਹ ਦੋਵਾਂ ਧਿਰਾਂ ਵਿਚਕਾਰ ਇਹ ਪਹਿਲੀ ਸਿੱਧੀ ਗੱਲਬਾਤ ਸੀ।