ਸਿੱਖਿਆ ਬੋਰਡ ਵੱਲੋਂ ਰੀ-ਚੈਕਿੰਗ ਦਾ ਸ਼ਡਿਊਲ ਜਾਰੀ

ਐੱਸਏਐੱਸ ਨਗਰ (ਮੁਹਾਲੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ/ਕਾਰਗੁਜ਼ਾਰੀ ਵਧਾਉਣ ਲਈ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਬੀਤੀ 14 ਮਈ ਅਤੇ ਦਸਵੀਂ ਜਮਾਤ ਦਾ ਨਤੀਜਾ ਬੀਤੀ 16 ਮਈ ਨੂੰ ਐਲਾਨਿਆ ਜਾ ਚੁੱਕਾ ਹੈ। ਅੱਜ ਇੱਥੇ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪ੍ਰੀਖਿਆਵਾਂ ਨਾਲ ਸਬੰਧਤ ਪ੍ਰੀਖਿਆਰਥੀ ਰੀ-ਚੈਕਿੰਗ 21 ਮਈ ਤੋਂ 4 ਜੂਨ ਤੱਕ ਆਨਲਾਈਨ ਫਾਰਮ ਅਤੇ ਫੀਸ ਭਰ ਕੇ ਕਰਵਾਈ ਜਾ ਸਕਦੀ ਹੈ। ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਸਬੰਧਤ ਪ੍ਰੀਖਿਆਰਥੀ ਆਨਲਾਈਨ ਫਾਰਮ ਅਤੇ ਫੀਸ ਭਰਨ ਉਪਰੰਤ ਇਸ ਦਾ ਪ੍ਰਿੰਟ ਆਪਣੇ ਕੋਲ ਜ਼ਰੂਰ ਰੱਖਣ। ਉਨ੍ਹਾਂ ਕਿਹਾ ਕਿ ਇਸ ਦੀ ਹਾਰਡ ਕਾਪੀ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਹੈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਕੀਤੀ ਗਈ ਹੈ।

Share: