ਜੰਮੂ ਕਸ਼ਮੀਰ ਦੇ ਕਿਸ਼ਤਵਾੜ ਵਿਚ ਮਸ਼ਕੂਕ ਦਹਿਸ਼ਤਗਰਦਾਂ ਨਾਲ ਮੁਕਾਬਲੇ ਮਗਰੋਂ ਤਲਾਸ਼ੀ ਮੁਹਿੰਮ ਜਾਰੀ

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਵਿਚ ਮਸ਼ਕੂਕ ਦਹਿਸ਼ਤਗਰਦਾਂ ਨਾਲ ਮੁਕਾਬਲੇ ਮਗਰੋਂ ਤਲਾਸ਼ੀ ਮੁਹਿੰਮ ਜਾਰੀ

ਜੰਮੂ : ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਕਿਸ਼ਤਵਾੜ ਵਿਚ ਅੱਜ ਮਸ਼ਕੂਕ ਦਹਿਸ਼ਤਗਰਦਾਂ ਨਾਲ ਮੁਕਾਬਲੇ ਮਗਰੋਂ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਵਿੱਢ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਛਤਰੂ ਦੇ ਸ਼ਿੰਗਪੁਰਾ ਇਲਾਕੇ ਵਿਚ ਦਹਿਸ਼ਤਗਰਦਾਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲਣ ਮਗਰੋਂ ਵਿੱਢੀ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਤੇ ਮਸ਼ਕੂਕ ਦਹਿਸ਼ਤਗਰਦਾਂ ਦਰਮਿਆਨ ਗੋਲੀਬਾਰੀ ਹੋਈ।

ਵ੍ਹਾਈਟ ਨਾਈਟ ਕੋਰ ਨੇ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ, ‘‘ਅੱਜ ਸਵੇਰੇ ਕਿਸ਼ਤਵਾੜ ਦੇ ਛਤਰੂ ਵਿਚ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਦਹਿਸ਼ਤਗਰਦਾਂ ਨਾਲ ਮੁਕਾਬਲਾ ਹੋਇਆ।’’ ਉਨ੍ਹਾਂ ਦੱਸਿਆ ਕਿ ਵਾਧੂ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ ਤੇ ਅਤਿਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ। ਰਿਪੋਰਟ ਮੁਤਾਬਕ ਇਲਾਕੇ ਵਿਚ ਦੋ ਤੋਂ ਤਿੰਨ ਦਹਿਸ਼ਤਗਰਦ ਲੁਕੇ ਹੋਏ ਹਨ।

Share: