ਪੰਜਾਬ ’ਚ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਸ਼ੁਰੂ

ਪੰਜਾਬ ’ਚ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਸ਼ੁਰੂ

ਐੱਸਏਐੱਸ ਨਗਰ (ਮੁਹਾਲੀ) : ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਦੀ ਸ਼ੁਰੂਆਤ ਕੀਤੀ। ਇਸ ਬਾਰੇ ਮਾਨ ਨੇ ਕਿਹਾ ਕਿ ਹੁਣ ਲੰਬੀਆਂ ਲਾਈਨਾਂ ਤੇ ਵਿਚੋਲਿਆਂ ਦਾ ਦੌਰ ਖ਼ਤਮ ਹੋ ਗਿਆ ਹੈ। ਇਸੇ ਤਰ੍ਹਾਂ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਖ਼ਤਮ ਅਤੇ ਪਾਰਦਰਸ਼ਤਾ ਸ਼ੁਰੂ ਹੋਣ ਦਾ ਦਾਅਵਾ ਕੀਤਾ। ਕੇਜਰੀਵਾਲ ਨੇ ਕਿਹਾ, ‘ਪੰਜਾਬ ਦੇ ਇਤਿਹਾਸ ਵਿੱਚ ਇਹ ਇਨਕਲਾਬੀ ਕਦਮ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਦਲਾਲਾਂ ਨਾਲ ਵਾਹ ਪਵੇਗਾ। ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ। ਸਿਰਫ਼ 48 ਘੰਟਿਆਂ ਵਿੱਚ ਰਜਿਸਟਰੀ ਦੀ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ।’

Share: