ਨਸ਼ੇ ਦੀ ਓਵਰਡੋਜ਼ ਕਾਰਨ ਸਰਪੰਚ ਦੇ ਪੁੱਤਰ ਦੀ ਮੌਤ

ਫਾਜ਼ਿਲਕਾ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਇਸਲਾਮਵਾਲਾ ਦੇ ਸਰਪੰਚ ਸੁਖਪਾਲ ਸਿੰਘ ਦੇ ਲੜਕੇ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੁਪਿੰਦਰ ਸਿੰਘ (24) ਵਜੋਂ ਹੋਈ ਹੈ। ਕੱਲ੍ਹ ਰਾਤ ਕੋਈ ਵਿਅਕਤੀ ਉਸ ਨੂੰ ਘਰ ’ਚ ਨਸ਼ੇ ਦੀ ਕਥਿਤ ਡਿਲੀਵਰੀ ਦੇ ਕੇ ਗਿਆ ਸੀ। ਟੀਕਾ ਲਾਉਣ ਮਗਰੋਂ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸ ਦਾ ਦੋ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਥਾਣਾ ਮੁਖੀ ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਪੁਲੀਸ ਨੇ ਚਿੱਟਾ ਵੇਚਣ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ 20 ਗ੍ਰਾਮ ਹੀਰੋਇਨ ਬਰਾਮਦ ਹੋਈ ਹੈ। ਮੁਲਜ਼ਮ ਦੀ ਪਛਾਣ ਬਲਰਾਜ ਸਿੰਘ ਵਜੋਂ ਹੋਈ ਹੈ। ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਸਰਪੰਚ ਦੇ ਘਰ ਜਾ ਕੇ ਦੁੱਖ ਪ੍ਰਗਟ ਕੀਤਾ।

Share: