ਭਾਰਤ ਵਿਚ ਫਸੇ ਨਾਗਰਿਕਾਂ ਨੂੰ ਵਾਹਗਾ ਸਰਹੱਦ ਰਾਹੀਂ ਵਾਪਸ ਆਉਣ ਦੀ ਆਗਿਆ ਦੇਵਾਂਗੇ: ਪਾਕਿਸਤਾਨ

ਭਾਰਤ ਵਿਚ ਫਸੇ ਨਾਗਰਿਕਾਂ ਨੂੰ ਵਾਹਗਾ ਸਰਹੱਦ ਰਾਹੀਂ ਵਾਪਸ ਆਉਣ ਦੀ ਆਗਿਆ ਦੇਵਾਂਗੇ: ਪਾਕਿਸਤਾਨ

ਇਸਲਾਮਾਬਾਦ : ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ਭਾਰਤ ਵਿਚ ਫਸੇ ਆਪਣੇ ਨਾਗਰਿਕਾਂ ਲਈ ਵਾਹਗਾ ਸਰਹੱਦੀ ਲਾਂਘੇ ਦੀ ਵਰਤੋਂ ਦੀ ਆਗਿਆ ਜਾਰੀ ਰੱਖੇਗਾ। ਭਾਰਤ ਵਿਚ ਅੰਮ੍ਰਿਤਸਰ ਅਤੇ ਪਾਕਿਸਤਾਨ ਵਿਚ ਲਾਹੌਰ ਦੇ ਨੇੜੇ ਸਥਿਤ ਅਟਾਰੀ-ਵਾਹਗਾ ਸਰਹੱਦ ਨੂੰ 30 ਅਪਰੈਲ…
ਪਾਕਿ ਵੱਲੋਂ ਮਕਬੂਜ਼ਾ ਕਸ਼ਮੀਰ ਅਤੇ ਗਿਲਗਿਤ ਬਾਲਤਿਸਤਾਨ ਦਾ ਹਵਾਈ ਖੇਤਰ ਬੰਦ

ਪਾਕਿ ਵੱਲੋਂ ਮਕਬੂਜ਼ਾ ਕਸ਼ਮੀਰ ਅਤੇ ਗਿਲਗਿਤ ਬਾਲਤਿਸਤਾਨ ਦਾ ਹਵਾਈ ਖੇਤਰ ਬੰਦ

ਨਵੀਂ ਦਿੱਲੀ : ਭਾਰਤ ਵੱਲੋਂ ਸੰਭਾਵੀ ਹਮਲੇ ਦੇ ਮੱਦੇਨਜ਼ਰ ਪਾਕਿਸਤਾਨ ਨੇ ਗਿਲਗਿਤ-ਬਾਲਤਿਸਤਾਨ ਸਮੇਤ ਮਕਬੂਜ਼ਾ ਕਸ਼ਮੀਰ (POK) ਦੇ ਵੱਡੇ ਹਿੱਸਿਆਂ ’ਤੇ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਪਾਕਿਸਤਾਨ ਨੇ POK ਵਿਚ ਸਿਵਲ ਉਡਾਣ ਦੇ ਰੂਟਾਂ ਨੂੰ ਬੰਦ ਕਰਨ ਬਾਰੇ ਇਕ ਏਅਰਮੈਨ…
ਇਜ਼ਰਾਈਲੀ ਫੌਜਾਂ ਵੱਲੋਂ ਸੀਰੀਆ ਦੇ ਰਾਸ਼ਟਰਪਤੀ ਭਵਨ ’ਤੇ ਹਮਲਾ

ਇਜ਼ਰਾਈਲੀ ਫੌਜਾਂ ਵੱਲੋਂ ਸੀਰੀਆ ਦੇ ਰਾਸ਼ਟਰਪਤੀ ਭਵਨ ’ਤੇ ਹਮਲਾ

ਦਮਿਸ਼ਕ : ਇਜ਼ਰਾਈਲੀ ਹਵਾਈ ਸੈਨਾ ਨੇ ਸ਼ੁੱਕਰਵਾਰ ਤੜਕੇ ਸੀਰੀਆ ਦੇ ਰਾਸ਼ਟਰਪਤੀ ਭਵਨ ਦੇ ਨੇੜੇ ਹਮਲਾ ਕੀਤਾ। ਇਸ ਤੋਂ ਕੁਝ ਘੰਟੇ ਪਹਿਲਾਂ ਹੀ ਇਜ਼ਰਾਈਲ ਨੇ ਸੀਰੀਆਈ ਅਧਿਕਾਰੀਆਂ ਨੂੰ ਦੱਖਣੀ ਸੀਰੀਆ ਵਿਚ ਘੱਟ ਗਿਣਤੀ ਭਾਈਚਾਰੇ ਦੇ ਪਿੰਡਾਂ ਵੱਲ ਨਾ ਵਧਣ ਦੀ ਚੇਤਾਵਨੀ ਦਿੱਤੀ…

ਸੁਰੱਖਿਆ ਫ਼ਿਕਰਾਂ ਕਾਰਨ ਪਾਕਿ ਨੇ ਕਰਾਚੀ, ਲਾਹੌਰ ਹਵਾਈ ਖੇਤਰ ’ਚ ਪਾਬੰਦੀਆਂ ਲਾਈਆਂ

ਇਸਲਾਮਾਬਾਦ :  ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਪਾਕਿਸਤਾਨ ਨੇ ਮਈ ਮਹੀਨੇ ਦੌਰਾਨ ਕਰਾਚੀ ਅਤੇ ਲਾਹੌਰ ਦੇ ਆਪਣੇ ਹਵਾਈ ਖੇਤਰ ਦੇ ਖਾਸ ਹਿੱਸਿਆਂ ਨੂੰ ਹਰ ਰੋਜ਼ ਚਾਰ ਘੰਟੇ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ ਅਤੇ ਦੇਸ਼ ਭਰ ਦੇ ਸਾਰੇ ਹਵਾਈ…
ਭਾਰਤ ਵੱਲੋਂ ਪਾਕਿਸਤਾਨੀ ਫੌਜ ਦੇ ਯੂਟਿਊਬ ਚੈਨਲ ’ਤੇ ਪਾਬੰਦੀ

ਭਾਰਤ ਵੱਲੋਂ ਪਾਕਿਸਤਾਨੀ ਫੌਜ ਦੇ ਯੂਟਿਊਬ ਚੈਨਲ ’ਤੇ ਪਾਬੰਦੀ

ਨਵੀਂ ਦਿੱਲੀ : ਭਾਰਤ ਨੇ ਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ ਪਾਕਿਸਤਾਨੀ ਮੀਡੀਆ ਆਊਟਲੈੱਟਾਂ ’ਤੇ ਨਕੇਲ ਕਸਦਿਆਂ ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ISPR ਦੇ ਯੂਟਿਊਬ ਚੈਨਲ ’ਤੇ ਪਾਬੰਦੀ ਲਾ ਦਿੱਤੀ ਹੈ। ਉਧਰ ਗੁਆਂਢੀ ਮੁਲਕ ਨੇ ਵੀ ਜਵਾਬੀ ਕਾਰਵਾਈ ਵਿਚ ਆਪਣੇ ਐੱਫਐੱਮ ਰੇਡੀਓ ਸਟੇੇਸ਼ਨਾਂ…
ਭਾਰਤ ਦੇ ਰੱਖਿਆ ਅਧਿਕਾਰ ਦਾ ਸਮਰਥਨ ਕਰਦਾ ਹੈ ਅਮਰੀਕਾ: ਹੈਗਸੇਥ

ਭਾਰਤ ਦੇ ਰੱਖਿਆ ਅਧਿਕਾਰ ਦਾ ਸਮਰਥਨ ਕਰਦਾ ਹੈ ਅਮਰੀਕਾ: ਹੈਗਸੇਥ

ਨਵੀਂ ਦਿੱਲੀ : ਅਮਰੀਕੀ ਰੱਖਿਆ ਮੰਤਰੀ ਪੀਟ ਹੈਗਸੇਥ ਨੇ ਪਹਿਲਗਾਮ ਅਤਿਵਾਦੀ ਹਮਲੇ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਅੱਜ ਫੋਨ ’ਤੇ ਗੱਲਬਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਦੇਸ਼ ਭਾਰਤ ਦੇ ਆਤਮ-ਰੱਖਿਆ…
ਪਾਕਿਸਤਾਨ ਜਾਣ ਵਾਲੇ ਪਰਿਵਾਰ ਅਟਾਰੀ ਸਰਹੱਦ ਤੋਂ ਨਿਰਾਸ਼ ਪਰਤੇ

ਪਾਕਿਸਤਾਨ ਜਾਣ ਵਾਲੇ ਪਰਿਵਾਰ ਅਟਾਰੀ ਸਰਹੱਦ ਤੋਂ ਨਿਰਾਸ਼ ਪਰਤੇ

ਅੰਮ੍ਰਿਤਸਰ : ਪਹਿਲਗਾਮ ਹਮਲੇ ਦੇ ਰੋਸ ਵਜੋਂ ਭਾਰਤ ਵੱਲੋਂ ਅਟਾਰੀ ਸਰਹੱਦ ਅੱਜ ਤੋਂ ਆਵਾਜਾਈ ਲਈ ਬੰਦ ਕਰ ਦਿੱਤੀ ਗਈ ਹੈ। ਅੱਜ ਵੱਡੀ ਗਿਣਤੀ ਪਾਕਿਸਤਾਨੀ ਨਾਗਰਿਕ ਪਾਕਿਸਤਾਨ ਜਾਣ ਲਈ ਅਟਾਰੀ ਸਰਹੱਦ ’ਤੇ ਪੁੱਜੇ ਪਰ ਉਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਪਰਤਣਾ ਪਿਆ।…
ਅਮਰੀਕੀ ਰੱਖਿਆ ਏਜੰਸੀ ਵੱਲੋਂ ਭਾਰਤ ਨੂੰ ਫ਼ੌਜੀ ਸਾਜ਼ੋ-ਸਾਮਾਨ ਦੀ ਸਪਲਾਈ ਨੂੰ ਪ੍ਰਵਾਨਗੀ

ਅਮਰੀਕੀ ਰੱਖਿਆ ਏਜੰਸੀ ਵੱਲੋਂ ਭਾਰਤ ਨੂੰ ਫ਼ੌਜੀ ਸਾਜ਼ੋ-ਸਾਮਾਨ ਦੀ ਸਪਲਾਈ ਨੂੰ ਪ੍ਰਵਾਨਗੀ

ਨਵੀਂ ਦਿੱਲੀ: ਅਮਰੀਕਾ ਨੇ ਭਾਰਤ ਨੂੰ 13.1 ਕਰੋੜ ਡਾਲਰ ਮੁੱਲ ਦੇ ਅਹਿਮ ਫੌਜੀ ਉਪਕਰਣ ਅਤੇ ਹੋਰ ਲੌਜਿਸਟਿਕ ਸਹਾਇਤਾ ਸਮੱਗਰੀਆਂ ਦੀ ਸਪਲਾਈ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਾਰਤ ਅਤੇ ਅਮਰੀਕਾ ਵਿਚਕਾਰ ਰਣਨੀਤਕ ਸਬੰਧਾਂ ਤਹਿਤ ਇਹ ਮਨਜ਼ੂਰੀ ਪ੍ਰਦਾਨ ਕੀਤੀ ਗਈ ਹੈ।…
ਭਾਰਤ ਨਾਲ ਤਣਾਅ ਘਟਾਉਣ ਵਿਚ ਡੋਨਲਡ ਟਰੰਪ ਮਦਦ ਕਰਨ: ਪਾਕਿਸਤਾਨੀ ਰਾਜਦੂਤ

ਭਾਰਤ ਨਾਲ ਤਣਾਅ ਘਟਾਉਣ ਵਿਚ ਡੋਨਲਡ ਟਰੰਪ ਮਦਦ ਕਰਨ: ਪਾਕਿਸਤਾਨੀ ਰਾਜਦੂਤ

ਵਾਸ਼ਿੰਗਟਨ : ਨਿਊਜ਼ਵੀਕ ਦੀ ਰਿਪੋਰਟ ਅਨੁਸਾਰ ਅਮਰੀਕਾ ਵਿੱਚ ਪਾਕਿਸਤਾਨ ਦੇ ਰਾਜਦੂਤ ਨੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਭਾਰਤ ਨਾਲ ਤਣਾਅ ਘਟਾਉਣ ਵਿੱਚ ਮਦਦ ਦੀ ਅਪੀਲ ਕੀਤੀ ਹੈ ਕਿਉਂਕਿ ਉਹ ਇੱਕੋ ਸਮੇਂ ਯੂਰਪ ਅਤੇ ਪੱਛਮੀ ਏਸ਼ੀਆ ਵਿੱਚ ਵਿਵਾਦਾਂ ਨੂੰ ਹੱਲ ਕਰਨ ਦੀ ਕੋਸ਼ਿਸ਼…

ਪਾਕਿਸਤਾਨੀ ਐੱਫਐੱਮ ਸਟੇਸ਼ਨਾਂ ਨੇ ਭਾਰਤੀ ਗੀਤ ਬੰਦ ਕੀਤੇ

ਲਾਹੌਰ : ਪਾਕਿਸਤਾਨ ਦੇ ਐੱਫਐੱਮ ਰੇਡੀਓ ਸਟੇਸ਼ਨਾਂ ਨੇ ਪਹਿਲਗਾਮ ਦਹਿਸ਼ਤੀ ਹਮਲੇ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਅੱਜ ਭਾਰਤੀ ਗੀਤ ਚਲਾਉਣੇ ਬੰਦ ਕਰ ਦਿੱਤੇ ਹਨ। ਪਾਕਿਸਤਾਨ ਬ੍ਰਾਡਕਾਸਟਰਜ਼ ਐਸੋਸੀਏਸ਼ਨ (ਪੀਬੀਏ) ਦੇ ਜਨਰਲ ਸਕੱਤਰ ਸ਼ਕੀਲ ਮਸੂਦ ਨੇ ਕਿਹਾ, ‘ਪੀਬੀਏ ਨੇ…
ਨੈਸ਼ਨਲ ਹੈਰਾਲਡ ਕੇਸ ’ਚ ਅਦਾਲਤ ਵੱਲੋਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਨੋਟਿਸ

ਨੈਸ਼ਨਲ ਹੈਰਾਲਡ ਕੇਸ ’ਚ ਅਦਾਲਤ ਵੱਲੋਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਨੋਟਿਸ

ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤੇ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ (Special judge Vishal Gogne) ਨੇ ਕਿਹਾ ਕਿ ਚਾਰਜਸ਼ੀਟ ਉਤੇ ਗ਼ੌਰ…
ਪਹਿਲਗਾਮ ’ਚ ਮਾਰੇ ਗਏ 26 ਸੈਲਾਨੀਆਂ ਨੂੰ ਸ਼ਹੀਦ ਐਲਾਨਣ ਦੀ ਮੰਗ ਕਰਦੀ ਪਟੀਸ਼ਨ ਹਾਈ ਕੋਰਟ ’ਚ ਦਾਖ਼ਲ

ਪਹਿਲਗਾਮ ’ਚ ਮਾਰੇ ਗਏ 26 ਸੈਲਾਨੀਆਂ ਨੂੰ ਸ਼ਹੀਦ ਐਲਾਨਣ ਦੀ ਮੰਗ ਕਰਦੀ ਪਟੀਸ਼ਨ ਹਾਈ ਕੋਰਟ ’ਚ ਦਾਖ਼ਲ

ਚੰਡੀਗੜ੍ਹ : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ 22 ਅਪਰੈਲ ਨੂੰ ਹੋਏ ਦਹਿਸ਼ਤੀ ਹਮਲੇ ਵਿੱਚ ਮਾਰੇ ਗਏ 26 ਨਿਹੱਥੇ ਸੈਲਾਨੀਆਂ ਨੂੰ ਮਰਨ ਉਪਰੰਤ ‘ਸ਼ਹੀਦ’ ਦਾ ਦਰਜਾ ਦੇਣ ਦੀ ਮੰਗ ਕਰਦੀ ਇਕ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਹੈ। ਹਾਈ…
ਸ੍ਰੀ ਕੇਦਾਰਨਾਥ ਧਾਮ ਦੇ ਕਿਵਾੜ ਸ਼ਰਧਾਲੂਆਂ ਲਈ ਖੋਲ੍ਹੇ

ਸ੍ਰੀ ਕੇਦਾਰਨਾਥ ਧਾਮ ਦੇ ਕਿਵਾੜ ਸ਼ਰਧਾਲੂਆਂ ਲਈ ਖੋਲ੍ਹੇ

ਕੇਦਾਰਨਾਥ : ਚਾਰ ਧਾਮ ਯਾਤਰਾ ਸ਼ੁਰੂ ਹੋਣ ਤੋਂ ਦੋ ਦਿਨ ਬਾਅਦ ਸ਼ਰਧਾਲੂਆਂ ਲਈ ਸ੍ਰੀ ਕੇਦਾਰਨਾਥ ਧਾਮ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ। ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਇਸ ਮੌਕੇ ’ਤੇ ਮੌਜੂਦ ਸਨ ਅਤੇ ਸ਼ਰਧਾਲੂਆਂ ਦਾ ਸਵਾਗਤ ਕੀਤਾ। ਇਕੱਠ ਨੂੰ…
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੇਰਲਾ ਵਿਚ ਵਿਜ਼ਿੰਝਮ ਬੰਦਰਗਾਹ ਦਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਵੱਲੋਂ ਕੇਰਲਾ ਵਿਚ ਵਿਜ਼ਿੰਝਮ ਬੰਦਰਗਾਹ ਦਾ ਉਦਘਾਟਨ

ਤਿਰੂਵਨੰਤਪੁਰਮ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਵਿਜ਼ਿੰਝਮ (Vizhinjam) ਕੌਮਾਂਤਰੀ ਸਮੁੰਦਰੀ ਬੰਦਰਗਾਹ ਦੇ ਪਹਿਲੇ ਪੜਾਅ ਦਾ ਰਸਮੀ ਉਦਘਾਟਨ ਕੀਤਾ। ਇਸ ਬੰਦਰਗਾਹੀ ਪ੍ਰਾਜੈਕਟ ਨੂੰ 8,867 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਪੂਰਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਸਵੇਰੇ 10.15 ਵਜੇ…
ਪਹਿਲਗਾਮ ਹਮਲਾ: ਮ੍ਰਿਤਕ ਸ਼ੁਭਮ ਦੀ ਪਤਨੀ ਨੇ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ

ਪਹਿਲਗਾਮ ਹਮਲਾ: ਮ੍ਰਿਤਕ ਸ਼ੁਭਮ ਦੀ ਪਤਨੀ ਨੇ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ

ਕਾਨਪੁਰ (ਯੂਪੀ) : ਜੰਮੂ-ਕਸ਼ਮੀਰ ਵਿਚ ਪਹਿਲਗਾਮ ਦੇ ਬੈਸਰਨ ਖੇਤਰ ਵਿਚ ਜ਼ਿਆਦਾਤਰ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਅਤਿਵਾਦੀ ਹਮਲੇ ਵਿਚ ਮਾਰੇ ਗਏ ਪੀੜਤਾਂ ਵਿਚੋਂ ਇਕ ਸ਼ੁਭਮ ਦਿਵੇਦੀ ਦੀ ਪਤਨੀ ਅਸ਼ਾਨਿਆ ਨੇ ਕਿਹਾ ਕਿ ਦੋਸ਼ੀਆਂ ਵਿਰੁੱਧ ਹੁਣ ਤੱਕ ਕੋਈ ਪ੍ਰਭਾਵਸ਼ਾਲੀ ਕਾਰਵਾਈ…
ਵਕਫ਼ ਸੋਧ ਐਕਟ: ਸੁਪਰੀਮ ਕੋਰਟ ਵੱਲੋਂ ਸੱਜਰੀ ਪਟੀਸ਼ਨ ’ਤੇ ਸੁਣਵਾਈ ਤੋਂ ਨਾਂਹ

ਵਕਫ਼ ਸੋਧ ਐਕਟ: ਸੁਪਰੀਮ ਕੋਰਟ ਵੱਲੋਂ ਸੱਜਰੀ ਪਟੀਸ਼ਨ ’ਤੇ ਸੁਣਵਾਈ ਤੋਂ ਨਾਂਹ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵਕਫ਼ ਸੋਧ ਐਕਟ 2025 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀ ਸੱਜਰੀ ਪਟੀਸ਼ਨ ’ਤੇ ਸੁਣਵਾਈ ਤੋਂ ਨਾਂਹ ਕਰ ਦਿੱਤੀ ਹੈ। ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੈ ਕੁਮਾਰ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦਾ ਬੈਂਚ…
ਭਾਰਤ ਨੂੰ ਹੋਰ ਸਿਨੇਮਾਘਰ ਬਣਾਉਣ ਲਈ ਨਿਵੇਸ਼ ਕਰਨ ਦੀ ਲੋੜ ਹੈ: ਆਮਿਰ ਖਾਨ

ਭਾਰਤ ਨੂੰ ਹੋਰ ਸਿਨੇਮਾਘਰ ਬਣਾਉਣ ਲਈ ਨਿਵੇਸ਼ ਕਰਨ ਦੀ ਲੋੜ ਹੈ: ਆਮਿਰ ਖਾਨ

ਮੁੰਬਈ : ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਇਕ ਫਿਲਮ ਪ੍ਰੇਮੀ ਦੇਸ਼ ਹੈ ਪਰ ਇਸਦੇ ਜ਼ਿਆਦਾਤਰ ਲੋਕਾਂ ਕੋਲ ਸਿਨੇਮਾਘਰਾਂ ਤੱਕ ਦੀ ਪਹੁੰਚ ਨਹੀਂ ਹੈ। ਇੱਥੇ ਪਹਿਲੇ ਵਿਸ਼ਵ ਆਡੀਓ ਵਿਜ਼ੂਅਲ ਅਤੇ ਮਨੋਰੰਜਨ ਸੰਮੇਲਨ (ਵੇਵਜ਼) ਦੇ ਦੂਜੇ ਦਿਨ 60…
ਪੰਜਾਬ, ਹਰਿਆਣਾ ਵਿੱਚ ਮੀਂਹ, ਹਨੇਰੀ; ਦਿੱਲੀ ਵਿੱਚ ਉਡਾਣਾਂ ਪ੍ਰਭਾਵਿਤ, ਨਜਫਗੜ੍ਹ ਵਿੱਚ ਘਰ ਢਹਿਣ ਨਾਲ 4 ਦੀ ਮੌਤ

ਪੰਜਾਬ, ਹਰਿਆਣਾ ਵਿੱਚ ਮੀਂਹ, ਹਨੇਰੀ; ਦਿੱਲੀ ਵਿੱਚ ਉਡਾਣਾਂ ਪ੍ਰਭਾਵਿਤ, ਨਜਫਗੜ੍ਹ ਵਿੱਚ ਘਰ ਢਹਿਣ ਨਾਲ 4 ਦੀ ਮੌਤ

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸ਼ੁੁੱਕਰਵਾਰ ਸਵੇਰੇ ਭਾਰੀ ਮੀਂਹ ਪੈਣ ਨਾਲ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਆਈ ਹੈ। ਵੀਰਵਾਰ ਰਾਤ ਨੂੰ ਕਈ ਥਾਵਾਂ ’ਤੇ ਤੇਜ਼ ਹਵਾਵਾਂ ਚੱਲਣ ਤੇ ਗਰਜ ਨਾਲ ਮੀਂਹ ਪੈਣ ਕਾਰਨ ਦਰੱਖਤ ਉੱਖੜ ਗਏ ਅਤੇ ਜਾਇਦਾਦ ਨੂੰ…
ਭਾਰਤ ਦੇ ਸਵੈ-ਰੱਖਿਆ ਦੇ ਹੱਕ ਦਾ ਅਮਰੀਕਾ ਹਾਮੀ: ਅਮਰੀਕੀ ਰੱਖਿਆ ਮੰਤਰੀ

ਭਾਰਤ ਦੇ ਸਵੈ-ਰੱਖਿਆ ਦੇ ਹੱਕ ਦਾ ਅਮਰੀਕਾ ਹਾਮੀ: ਅਮਰੀਕੀ ਰੱਖਿਆ ਮੰਤਰੀ

ਨਵੀਂ ਦਿੱਲੀ : ਅਮਰੀਕਾ ਨੇ ਵੀਰਵਾਰ ਨੂੰ ਕਿਹਾ ਕਿ ਉਹ ਭਾਰਤ ਦੇ ਆਪਣੇ ਬਚਾਅ ਦੇ ਸਹੀ ਅਧਿਕਾਰ ਅਤੇ ਅੱਤਵਾਦ ਵਿਰੁੱਧ ਲੜਾਈ ਦਾ ਸਮਰਥਨ ਕਰਦਾ ਹੈ। ਇਹ ਗੱਲ ਉਦੋਂ ਸਾਹਮਣੇ ਆਈ ਜਦੋਂ ਅਮਰੀਕੀ ਰੱਖਿਆ ਮੰਤਰੀ ਪੀਟ ਹੈਗਸੇਥ (American Defence Secretary Pete Hegseth)…
ਪਾਕਿਸਤਾਨੀ ਫ਼ੌਜ ਵੱਲੋਂ 8ਵੇਂ ਦਿਨ ਵੀ ਕੰਟਰੋਲ ਰੇਖਾ ’ਤੇ ਫਾਇਰਿੰਗ

ਪਾਕਿਸਤਾਨੀ ਫ਼ੌਜ ਵੱਲੋਂ 8ਵੇਂ ਦਿਨ ਵੀ ਕੰਟਰੋਲ ਰੇਖਾ ’ਤੇ ਫਾਇਰਿੰਗ

ਸ੍ਰੀਨਗਰ : ਭਾਰਤੀ ਥਲ ਸੈਨਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਾਕਿਸਤਾਨੀ ਫੌਜ ਨੇ ਜੰਮੂ ਕਸ਼ਮੀਰ ਵਿਚ ਪੰਜ ਥਾਵਾਂ ’ਤੇ ਬਿਨਾਂ ਕਿਸੇ ਭੜਕਾਹਟ ਤੋਂ ਫਾਇਰਿੰਗ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ 1 ਤੇ 2 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਸੁਰੱਖਿਆ ਬਲਾਂ ਨੇ…
ਰਿਪੇਰੀਅਨ ਕਾਨੂੰਨ ਮੁਤਾਬਕ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਸੂਬੇ ਦਾ ਹੱਕ: ਗਿਆਨੀ ਗੜਗੱਜ

ਰਿਪੇਰੀਅਨ ਕਾਨੂੰਨ ਮੁਤਾਬਕ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਸੂਬੇ ਦਾ ਹੱਕ: ਗਿਆਨੀ ਗੜਗੱਜ

ਅੰਮ੍ਰਿਤਸਰ : ਪੰਜਾਬ ਦੇ ਦਰਿਆਈ ਪਾਣੀਆਂ ਸਬੰਧੀ ਚੱਲ ਰਹੇ ਵਿਵਾਦ ਬਾਰੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਖਿਆ ਕਿ ਰਿਪੇਰੀਅਨ ਕਾਨੂੰਨ ਮੁਤਾਬਕ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਸੂਬੇ ਦਾ ਹੱਕ ਹੈ ਅਤੇ ਇਸ ਮਾਮਲੇ ਵਿੱਚ…
ਸਰਬ ਪਾਰਟੀ ਮੀਟਿੰਗ: ਹਰਿਆਣਾ ਨੂੰ ਪਾਣੀ ਨਾ ਦੇਣ ’ਤੇ ਸਾਰੀਆਂ ਪਾਰਟੀਆਂ ਇਕਜੁੱਟ

ਸਰਬ ਪਾਰਟੀ ਮੀਟਿੰਗ: ਹਰਿਆਣਾ ਨੂੰ ਪਾਣੀ ਨਾ ਦੇਣ ’ਤੇ ਸਾਰੀਆਂ ਪਾਰਟੀਆਂ ਇਕਜੁੱਟ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਬ ਪਾਰਟੀ ਮੀਟਿੰਗ ਵਿੱਚ ਅੱਜ ਸਾਰੀਆਂ ਸਿਆਸੀ ਪਾਰਟੀਆਂ ਨੇ ਇਕਸੁਰ ਵਿਚ ਕਿਹਾ ਕਿ ਹਰਿਆਣਾ ਨੂੰ ਕੋਈ ਵਾਧੂ ਪਾਣੀ ਨਹੀ ਦਿੱਤਾ ਜਾਵੇਗਾ। ਸਾਰੀਆਂ ਪਾਰਟੀਆਂ ਨੇ ਹਰਿਆਣਾ ਨੂੰ ਵਾਧੂ ਪਾਣੀ ਨਾ ਦੇਣ ਦਾ…
ਪਾਣੀਆਂ ’ਚ ਉਬਾਲ: ਕੇਂਦਰ ਵੱਲੋਂ ਚਾਰ ਸੂਬਿਆਂ ਦੇ ਮੁੱਖ ਸਕੱਤਰ ਤਲਬ

ਪਾਣੀਆਂ ’ਚ ਉਬਾਲ: ਕੇਂਦਰ ਵੱਲੋਂ ਚਾਰ ਸੂਬਿਆਂ ਦੇ ਮੁੱਖ ਸਕੱਤਰ ਤਲਬ

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਨੂੰ ਲੈ ਕੇ ਪੰਜਾਬ-ਹਰਿਆਣਾ ਦਰਮਿਆਨ ਟਕਰਾਅ ਅਤੇ ਭਾਖੜਾ ਡੈਮ ਤੋਂ ਅੱਜ ਪਾਣੀ ਨਾ ਛੱਡੇ ਜਾਣ ਦੇ ਮੱਦੇਨਜ਼ਰ ਭਲਕੇ ਦੋ ਮਈ ਨੂੰ ਨਵੀਂ ਦਿੱਲੀ ’ਚ ਐਮਰਜੈਂਸੀ ਮੀਟਿੰਗ…
ਬੀਬੀਐੱਮਬੀ ਪਾਣੀ ਵਿਵਾਦ: ਪੰਜਾਬ ਲਈ ਅੜਿਆ ਐਕਸੀਅਨ

ਬੀਬੀਐੱਮਬੀ ਪਾਣੀ ਵਿਵਾਦ: ਪੰਜਾਬ ਲਈ ਅੜਿਆ ਐਕਸੀਅਨ

ਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਨੂੰ ਅਮਲ ’ਚ ਲਿਆਉਣ ਲਈ ਅੱਜ ਭਾਖੜਾ ਡੈਮ ਦੇ ਐਕਸੀਅਨ ’ਤੇ ਦਬਾਅ ਵਧਾ ਦਿੱਤਾ ਹੈ। ਬੀਬੀਐੱਮਬੀ ਨੇ ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਚਰਨਪ੍ਰੀਤ ਸਿੰਘ ਜੋ ਕਿ ਪੰਜਾਬ…
ਕੇਂਦਰੀ ਗ੍ਰਹਿ ਮੰਤਰਾਲੇ ਦੀ ਮੀਟਿੰਗ ਸ਼ੁਰੂ

ਕੇਂਦਰੀ ਗ੍ਰਹਿ ਮੰਤਰਾਲੇ ਦੀ ਮੀਟਿੰਗ ਸ਼ੁਰੂ

ਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡੇ ਜਾਣ ਤੋਂ ਛਿੜੇ ਵਿਵਾਦ ਦੇ ਹੱਲ ਲਈ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੱਦੀ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦੇ ਅਧਿਕਾਰੀਆਂ ਤੋਂ…
ਪਾਣੀਆਂ ਦਾ ਮਸਲਾ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 5 ਨੂੰ

ਪਾਣੀਆਂ ਦਾ ਮਸਲਾ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 5 ਨੂੰ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਦੇ ਮੱਦੇਨਜ਼ਰ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਵਿਸ਼ੇਸ਼ ਇਜਲਾਸ ਦੌਰਾਨ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ,…
ਅਮਰੀਕਾ, ਯੂਕਰੇਨ ਨੇ ਆਰਥਿਕ ਸਮਝੌਤੇ ਸਹੀਬੱਧ ਕੀਤੇ

ਅਮਰੀਕਾ, ਯੂਕਰੇਨ ਨੇ ਆਰਥਿਕ ਸਮਝੌਤੇ ਸਹੀਬੱਧ ਕੀਤੇ

ਵਾਸ਼ਿੰਗਟਨ : ਅਮਰੀਕਾ ਅਤੇ ਯੂਕਰੇਨ ਨੇ ਬੁੱਧਵਾਰ ਨੂੰ ਇਕ ਇਤਿਹਾਸਕ ਆਰਥਿਕ ਸਮਝੌਤੇ ਦੀ ਘੋਸ਼ਣਾ ਕੀਤੀ, ਜਿਸ ਰਾਹੀਂ ਯੂਕਰੇਨ ਨੂੰ ਅਮਰੀਕੀ ਫੌਜੀ ਅਤੇ ਆਰਥਿਕ ਮਦਦ ਦੇ ਬਦਲੇ ਆਪਣੇ ਖਣਿਜ ਸਰੋਤਾਂ ਤੱਕ ਅਮਰੀਕਾ ਦੀ ਪਹੁੰਚ ਯਕੀਨੀ ਹੋਵੇਗੀ। ਕਈ ਹਫ਼ਤਿਆਂ ਤੱਕ ਰਾਸ਼ਟਰਪਤੀ ਡੋਨਲਡ ਟਰੰਪ…
ਅਮਰੀਕਾ ਵੱਲੋਂ ਭਾਰਤ ਤੇ ਪਾਕਿਸਤਾਨ ਨੂੰ ‘ਮਿਲ ਕੇ ਕੰਮ ਕਰਨ’ ਤੇ ਤਣਾਅ ਘਟਾਉਣ ਦੀ ਅਪੀਲ

ਅਮਰੀਕਾ ਵੱਲੋਂ ਭਾਰਤ ਤੇ ਪਾਕਿਸਤਾਨ ਨੂੰ ‘ਮਿਲ ਕੇ ਕੰਮ ਕਰਨ’ ਤੇ ਤਣਾਅ ਘਟਾਉਣ ਦੀ ਅਪੀਲ

ਨਵੀਂ ਦਿੱਲੀ : ਅਮਰੀਕਾ ਨੇ ਭਾਰਤ ਤੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ 22 ਅਪਰੈਲ ਦੇ ਦਹਿਸ਼ਤੀ ਹਮਲੇ ਮਗਰੋਂ ਦੋਵਾਂ ਮੁਲਕਾਂ ਦਰਮਿਆਨ ਬਣੇ ਤਣਾਅ ਨੂੰ ਘਟਾਉਣ ਅਤੇ ‘ਇਕ ਦੂਜੇ ਨਾਲ ਮਿਲ ਕੇ ਕੰਮ ਕਰਨ’। ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ…
ਰੂਸ ਲਈ ਲੜਦੇ ਲਗਪਗ 600 ਉੱਤਰ ਕੋਰਿਆਈ ਸੈਨਿਕ ਮਰੇ

ਰੂਸ ਲਈ ਲੜਦੇ ਲਗਪਗ 600 ਉੱਤਰ ਕੋਰਿਆਈ ਸੈਨਿਕ ਮਰੇ

ਸਿਓਲ : ਦੱਖਣੀ ਕੋਰੀਆ ਦੀ ਖ਼ੁਫੀਆ ਏਜੰਸੀ ਨੇ ਅੱਜ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਅਨੁਮਾਨ ਹੈ ਕਿ ਰੂਸ ਨਾਲ ਮਿਲ ਕੇ ਯੂਕਰੇਨੀ ਫੌਜ ਖ਼ਿਲਾਫ਼ ਲੜਦੇ ਹੋਏ ਉੱਤਰੀ ਕੋਰੀਆ ਦੇ 4700 ਸੈਨਿਕ ਜੰਗ ਵਿੱਚ ਦੁਸ਼ਮਣ ਦੀ ਗੋਲੀ ਦਾ ਸ਼ਿਕਾਰ ਹੋਏ। ਇਨ੍ਹਾਂ ਵਿੱਚੋਂ…

ਬੰਗਲਾਦੇਸ਼ ਹਾਈ ਕੋਰਟ ਵੱਲੋਂ ਚਿਨਮਯ ਦਾਸ ਰਿਹਾਅ ਕਰਨ ਦਾ ਆਦੇਸ਼

ਢਾਕਾ: ਬੰਗਲਾਦੇਸ਼ ਹਾਈ ਕੋਰਟ ਨੇ ਕੌਮੀ ਝੰਡੇ ਦੇ ਅਪਮਾਨ ਦੇ ਦੋਸ਼ ਹੇਠ ਕਰੀਬ ਪੰਜ ਮਹੀਨੇ ਤੋਂ ਜੇਲ੍ਹ ਵਿੱਚ ਬੰਦ ਹਿੰਦੂ ਆਗੂ ਚਿਨਮਯ ਕ੍ਰਿਸ਼ਨ ਦਾਸ ਨੂੰ ਅੱਜ ਜ਼ਮਾਨਤ ’ਤੇ ਰਿਹਾਅ ਕਰਨ ਦਾ ਆਦੇਸ਼ ਦਿੱਤਾ। ਹਾਈ ਕੋਰਟ ਦੇ ਇਕ ਅਧਿਕਾਰੀ ਨੇ ਕਿਹਾ, ‘‘ਦੋ…