ਪੰਜਾਬ ਵਿੱਚ ਪੂਰੀ ਰਾਤ ਪਏ ਮੀਂਹ ਨੇ ਕਣਕਾਂ ਝੰਬੀਆਂ, ਅਲਰਟ ਜਾਰੀ

ਪੰਜਾਬ ਵਿੱਚ ਪੂਰੀ ਰਾਤ ਪਏ ਮੀਂਹ ਨੇ ਕਣਕਾਂ ਝੰਬੀਆਂ, ਅਲਰਟ ਜਾਰੀ

ਚੰਡੀਗੜ੍ਹ: ਪੰਜਾਬ ਵਿੱਚ ਲੰਘੀ ਸ਼ਾਮ ਤੋਂ ਲਗਾਤਾਰ ਰੁਕ‘ਰੁਕ ਕੇ ਪੈ ਰਹੇ ਭਾਰੀ ਮੀਂਹ ਨੇ ਕਿਸਾਨਾਂ ਦੀਆਂ ਪੱਕੀਆਂ ਫਸਲਾਂ ਦਾ ਭਾਰੀ ਨੁਕਸਾਨ ਕਰ ਦਿੱਤਾ ਹੈ। ਮੀਂਹ ਦੇ ਨਾਲ ਚੱਲੀਆਂ ਤੇਜ਼ ਹਵਾਵਾਂ ਕਰਕੇ ਖੇਤਾਂ ਵਿੱਚ ਕਣਕ ਦੀ ਫਸਲ ਵਿੱਛ ਗਈ ਹੈ ਅਤੇ ਕਈ…
ਪੰਜਾਬ ’ਚ ਨਗਰ ਨਿਗਮ ਚੋਣਾਂ ਲਈ ਰਾਹ ਪੱਧਰਾ

ਪੰਜਾਬ ’ਚ ਨਗਰ ਨਿਗਮ ਚੋਣਾਂ ਲਈ ਰਾਹ ਪੱਧਰਾ

ਚੰਡੀਗਡ਼੍ਹ: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਲਈ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਕਾਰਜਕਾਲ ਮੁਕੰਮਲ ਕਰਨ ਵਾਲੇ ਨੌਂ ਨਗਰ ਨਿਗਮਾਂ ਅਤੇ 102 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦਾ ਕੰਮਕਾਜ ਚਲਾਉਣ ਲਈ ਪ੍ਰਸ਼ਾਸਕ ਨਿਯੁਕਤ ਕੀਤੇ ਹਨ। ਆਉਂਦੇ ਹਫ਼ਤਿਆਂ ’ਚ ਇਨ੍ਹਾਂ ਦੀ ਮਿਆਦ…
ਆੜ੍ਹਤੀਆਂ ਨੇ ਹੜਤਾਲ ਵਾਪਸ ਲਈ

ਆੜ੍ਹਤੀਆਂ ਨੇ ਹੜਤਾਲ ਵਾਪਸ ਲਈ

ਚੰਡੀਗਡ਼੍ਹ: ਪੰਜਾਬ ਦੇ ਆੜ੍ਹਤੀਆਂ ਨੇ ਹਫ਼ਤੇ ਬਾਅਦ ਹੀ ਹੜਤਾਲ ਵਾਪਸ ਲੈ ਲਈ ਹੈ, ਜਿਸ ਨਾਲ ਖ਼ਰੀਦ ਪ੍ਰਬੰਧਾਂ ਵਿਚਲਾ ਅੜਿੱਕਾ ਦੂਰ ਹੋ ਗਿਆ ਹੈ। ਬੁੱਧਵਾਰ ਤੋਂ ਆੜ੍ਹਤੀਏ ਖ਼ਰੀਦ ਕੇਂਦਰਾਂ ’ਚ ਆਪਣੇ ਕੰਮ ’ਤੇ ਪਰਤਣਗੇ; ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆੜ੍ਹਤੀਆਂ ਵਿਚਾਲੇ…
ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ; ਕਣਕ ਡਿੱਗੀ

ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ; ਕਣਕ ਡਿੱਗੀ

ਚੰਡੀਗੜ੍ਹ: ਮੰਗਲਵਾਰ ਦੇਰ ਰਾਤ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਸਮੇਤ ਪੂਰੇ ਖੇਤਰ ਵਿੱਚ ਮੌਸਮ ਨੇ ਖਤਰਨਾਕ ਰੂਪ ਧਾਰ ਲਿਆ, ਜਿੱਥੇ ਤੇਜ਼ ਮੀਂਹ ਅਤੇ ਗਰਜ-ਚਮਕ ਦਾ ਸਿਲਿਸਲਾ ਕਈ ਘੰਟਿਆਂ ਤੱਕ ਜਾਰੀ ਰਿਹਾ। ਮੌਸਮ ਵਿਭਾਗ (IMD) ਅਨੁਸਾਰ ਪੰਜਾਬ ਦੇ ਪਟਿਆਲਾ, ਮੁਹਾਲੀ, ਲੁਧਿਆਣਾ, ਸੰਗਰੂਰ, ਬਰਨਾਲਾ,…
ਸੂਹ ਦੇ ਆਧਾਰ ’ਤੇ ਨੌਜਵਾਨਾਂ ਖਿਲਾਫ਼ ਕੇਸ ਦਰਜ ਨਾ ਹੋਣ: Punjab and Haryana High Court

ਸੂਹ ਦੇ ਆਧਾਰ ’ਤੇ ਨੌਜਵਾਨਾਂ ਖਿਲਾਫ਼ ਕੇਸ ਦਰਜ ਨਾ ਹੋਣ: Punjab and Haryana High Court

ਚੰਡੀਗਡ਼੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲੀਸ ਨੂੰ ਮਹਿਜ਼ ਗੁਪਤ ਜਾਣਕਾਰੀ (ਸੂਹ) ਜਾਂ ਖ਼ਾਸਕਰ ਕਥਿਤ ਹਥਿਆਰਾਂ ਦੀ ਬਰਾਮਦਗੀ ਨਾਲ ਜੁੜੇ ਕੇਸਾਂ ਵਿੱਚ ਸਹਿ-ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ’ਤੇ ਨੌਜਵਾਨਾਂ ਖਿਲਾਫ਼ ਕੇਸ ਦਰਜ ਕਰਨ ਤੋਂ ਵਰਜਿਆ ਹੈ। ਬੈਂਚ ਨੇ ਸਪੱਸ਼ਟ…
ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ 600 ਕਰੋੜ ਮਨਜ਼ੂਰ

ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ 600 ਕਰੋੜ ਮਨਜ਼ੂਰ

ਚੰਡੀਗੜ੍ਹ: ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਾਲ 2026-27 ਲਈ ਆਪਣੀ ਸਾਲਾਨਾ ਖੇਤੀਬਾੜੀ ਕਾਰਜ ਯੋਜਨਾ (Action Plan) ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਯੋਜਨਾ ਤਹਿਤ ਕੁੱਲ 1388 ਕਰੋੜ ਰੁਪਏ ਦੇ ਬਜਟ ਵਿੱਚੋਂ ਲਗਭਗ 43 ਫੀਸਦੀ ਹਿੱਸਾ, ਯਾਨੀ 600…
Punjab Polls 2027: ਡਾ. ਨਵਜੋਤ ਕੌਰ ਸਿੱਧੂ ਵੱਲੋਂ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦਾ ਐਲਾਨ

Punjab Polls 2027: ਡਾ. ਨਵਜੋਤ ਕੌਰ ਸਿੱਧੂ ਵੱਲੋਂ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਹਲਚਲ ਵੇਖਣ ਨੂੰ ਮਿਲੀ, ਜਦੋਂ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਆਪਣੀ ਨਵੀਂ ਸਿਆਸੀ ਪਾਰਟੀ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਬਣਾਉਣ ਦਾ ਐਲਾਨ ਕਰ ਦਿੱਤਾ। 2027…
ਫ਼ਸਲਾਂ ਦਾ ਖ਼ਰਾਬਾ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਫ਼ਸਲਾਂ ਦਾ ਖ਼ਰਾਬਾ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਬੇਮੌਸਮੀ ਬਾਰਿਸ਼, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਕਣਕ ਦੀ ਪੱਕੀ ਫ਼ਸਲ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਮਾਰ ਹੇਠ ਆਏ ਕਿਸਾਨਾਂ…
ਹਿੰਦ ਦੀ ਚਾਦਰ: ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ

ਹਿੰਦ ਦੀ ਚਾਦਰ: ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ

ਚੰਡੀਗੜ੍ਹ: ਸਿੱਖ ਇਤਿਹਾਸ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਬੇਹੱਦ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਸਾਹਿਬ ਦਾ ਜੀਵਨ ਕੇਵਲ ਸਿੱਖ ਇਤਿਹਾਸ ਲਈ ਹੀ ਨਹੀਂ, ਸਗੋਂ ਸਮੁੱਚੀ ਮਾਨਵਤਾ…
ਸੰਯੁਕਤ ਕਿਸਾਨ ਮੋਰਚੇ ਵੱਲੋਂ Punjab ਭਰ ’ਚ ਮੁਜ਼ਾਹਰੇ

ਸੰਯੁਕਤ ਕਿਸਾਨ ਮੋਰਚੇ ਵੱਲੋਂ Punjab ਭਰ ’ਚ ਮੁਜ਼ਾਹਰੇ

ਚੰਡੀਗਡ਼੍ਹ: ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਸੰਯੁਕਤ ਕਿਸਾਨ ਮੋਰਚੇ (ਐੱਸ ਕੇ ਐੱਮ) ਨੇ ਅੱਜ ਜ਼ਿਲ੍ਹਾ ਪੱਧਰੀ ਮੁਜ਼ਾਹਰੇ ਕੀਤੇ। ਮੋਰਚੇ ਨੇ ਸੂਬਾ ਅਤੇ ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ। ਕਿਸਾਨਾਂ ਅਤੇ ਮਜ਼ਦੂਰਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੰਜਾਬ…
ਚੰਡੀਗੜ੍ਹ ਦੇ ਸੇਂਟ ਸਟੀਫਨ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ ਦੇ ਸੇਂਟ ਸਟੀਫਨ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 45 ਸਥਿਤ ਸੇਂਟ ਸਟੀਫਨ ਸਕੂਲ ਵਿੱਚ ਬੰਬ ਹੋਣ ਦੀ ਧਮਕੀ ਮਿਲਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ। ਧਮਕੀ ਮਿਲਦਿਆਂ ਹੀ ਬੰਬ ਨਿਰੋਧਕ ਦਸਤਾ, ਡੌਗ ਸਕੂਐਡ ਅਤੇ ਸੀਨੀਅਰ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਸਕੂਲ…
ਲਿਖਤੀ ਪ੍ਰੀਖਿਆ: ਬੇੜਾ ਤਾਰਨ ਗਏ, ਖ਼ੁਦ ਹੀ ਡੁੱਬੇ

ਲਿਖਤੀ ਪ੍ਰੀਖਿਆ: ਬੇੜਾ ਤਾਰਨ ਗਏ, ਖ਼ੁਦ ਹੀ ਡੁੱਬੇ

ਚੰਡੀਗਡ਼੍ਹ: ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਨੇ ਅਜਿਹੇ ਸ਼ੱਕੀ ‘ਮਾਸਟਰ’ ਫੜੇ ਹਨ ਜਿਨ੍ਹਾਂ ਦੀ ਦੂਜਿਆਂ ਦੀ ਲਿਖਤੀ ਪ੍ਰੀਖਿਆ ਦੇਣ ’ਚ ਮਾਸਟਰੀ ਸੀ। ਗੁਰੂ ਨਾਨਕ ਦੇਵ ’ਵਰਸਿਟੀ ਨੇ ਅੱਜ ਪੰਜਾਬ ਭਰ ’ਚ ਸੇਵਾਦਾਰਾਂ ਦੀ ਆਸਾਮੀ ਲਈ ਲਿਖਤੀ ਪ੍ਰੀਖਿਆ ਲਈ ਜਿਸ ’ਚ 77,353…
ਕਿਸਾਨਾਂ ਨੂੰ ਆਰਜ਼ੀ ਮੋਘਿਆਂ ਲਈ ਖੁੱਲ੍ਹੀ ਛੁੱਟੀ

ਕਿਸਾਨਾਂ ਨੂੰ ਆਰਜ਼ੀ ਮੋਘਿਆਂ ਲਈ ਖੁੱਲ੍ਹੀ ਛੁੱਟੀ

ਚੰਡੀਗਡ਼੍ਹ: ਪੰਜਾਬ ਵਿੱਚ ਕਿਸਾਨ ਸਿੰਜਾਈ ਲਈ ਹੁਣ ਆਰਜ਼ੀ ਮੋਘਾ ਲਵਾ ਸਕਣਗੇ। ਜਲ ਸਰੋਤ ਵਿਭਾਗ ਨੇ ਨਵੀਂ ਆਰਜ਼ੀ ਮੋਘਾ ਨੀਤੀ 2026-27 ਬਣਾਈ ਹੈ, ਜਿਸ ਦਾ ਮਕਸਦ ਬਿਜਲੀ ਤੇ ਜ਼ਮੀਨੀ ਪਾਣੀ ਦੀ ਬੱਚਤ ਅਤੇ ਨਹਿਰੀ ਪਾਣੀ ਦੀ ਵਰਤੋਂ ਵਧਾਉਣਾ ਹੈ। ਮੁੱਢਲੇ ਪੜਾਅ ’ਤੇ…

ਫ਼ਸਲਾਂ ਦਾ ਖਰਾਬਾ: ਵਿਰੋਧੀ ਧਿਰਾਂ ਨੇ ਸਰਕਾਰ ਘੇਰੀ

ਚੰਡੀਗਡ਼੍ਹ: ਪੰਜਾਬ ਵਿੱਚ ਪਿਛਲੇ 8-10 ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਅਤੇ ਗੜਿਆਂ ਕਾਰਨ ਸੂਬੇ ਵਿੱਚ ਪੱਕੀ ਹੋਈ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਸ ਦੌਰਾਨ ਕਈ ਥਾਵਾਂ ’ਤੇ ਕਿਸਾਨਾਂ ਦੀ ਫ਼ਸਲ ਬਿਲਕੁੱਲ ਤਬਾਹ ਹੋ ਗਈ ਹੈ। ਅਜਿਹੇ ਹਾਲਾਤ…

‘ਆਪ’ ਦੀਆਂ ਵਿਕਟਾਂ ਡਿੱਗਣ ਲੱਗੀਆਂ: ਤਿਆਗੀ

ਚੰਡੀਗਡ਼੍ਹ: ਪੰਜਾਬ ’ਚ ਵਿਧਾਨ ਸਭਾ ਅਤੇ ਇਸ ਸਾਲ ਦਸੰਬਰ ’ਚ ਹੋਣ ਵਾਲੀ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਲਈ ਸਾਰੀਆਂ ਸਿਆਸੀ ਧਿਰਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਐੱਨ ਡੀ ਏ ਦਾ ਹਿੱਸਾ ਰਹਿਣ ਵਾਲੇ ਰਾਸ਼ਟਰੀ ਲੋਕ ਦਲ (ਆਰ…
Raghav chadha ਨੇ ਹੋਰ ਸਟੇਸ਼ਨ ਫੜ ਲਿਆ: Bhagwant mann

Raghav chadha ਨੇ ਹੋਰ ਸਟੇਸ਼ਨ ਫੜ ਲਿਆ: Bhagwant mann

ਚੰਡੀਗਡ਼੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਵੀਡੀਓ ਸਾਂਝੀ ਕੀਤੇ ਜਾਣ ਮਗਰੋਂ ਕਿਹਾ ਕਿ ਹੁਣ ਕੋਈ ਸ਼ੱਕ ਨਹੀਂ ਰਿਹਾ ਕਿ ਉਸ ਨੇ ਕੋਈ ਹੋਰ ਸਟੇਸ਼ਨ ਫੜ ਲਿਆ ਹੈ। ਮੁੱਖ ਮੰਤਰੀ ਨੇ ਕਿਹਾ…
Punjab ਵਿੱਚ ਮੀਂਹ ਅਤੇ ਗੜਿਆਂ ਨੇ ਫ਼ਸਲ ਝੰਬੀ

Punjab ਵਿੱਚ ਮੀਂਹ ਅਤੇ ਗੜਿਆਂ ਨੇ ਫ਼ਸਲ ਝੰਬੀ

ਚੰਡੀਗਡ਼੍ਹ: ਪੰਜਾਬ ਵਿੱਚ ਮੀਂਹ ਤੇ ਤੇਜ਼ ਹਵਾਵਾਂ ਨੇ ਕਣਕ ਦੀ ਪੱਕੀ ਫ਼ਸਲ ਵਿਛਾ ਦਿੱਤੀ ਹੈ। ਮਾਲਵਾ ਖ਼ਿੱਤੇ ’ਚ ਲੰਘੇ ਹਫ਼ਤੇ ਦੌਰਾਨ ਕਰੀਬ ਇੱਕ ਲੱਖ ਏਕੜ ਫ਼ਸਲ ਨੁਕਸਾਨੀ ਗਈ ਹੈ। ਮਾਝੇ ਵਿੱਚ ਅੰਮ੍ਰਿਤਸਰ ਤੇ ਗੁਰਦਾਸਪੁਰ ’ਚ ਕੁਝ ਥਾਵਾਂ ’ਤੇ ਗੜੇਮਾਰੀ ਦੀਆਂ ਖ਼ਬਰਾਂ…
‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਨੋਟੀਫਿਕੇਸ਼ਨ ਜਾਰੀ

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗਡ਼੍ਹ: ਪੰਜਾਬ ’ਚ ਔਰਤਾਂ ਨੂੰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਆਖ਼ਰੀ ਦਮ ਤੱਕ ‘ਸਤਿਕਾਰ ਭੱਤਾ’ ਮਿਲੇਗਾ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਨੇ ਇਸ ਯੋਜਨਾ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਮੁਤਾਬਕ ਯੋਜਨਾ ਤਹਿਤ ਲਾਭਪਾਤਰੀ ਦੀ ਮੌਤ…
Earthquake: Delhi-NCR ਅਤੇ ਉੱਤਰ ਭਾਰਤ ਭੂਚਾਲ ਦੇ ਝਟਕਿਆਂ ਨਾਲ ਹਿੱਲੇ

Earthquake: Delhi-NCR ਅਤੇ ਉੱਤਰ ਭਾਰਤ ਭੂਚਾਲ ਦੇ ਝਟਕਿਆਂ ਨਾਲ ਹਿੱਲੇ

ਚੰਡੀਗੜ੍ਹ: ਦਿੱਲੀ-ਐਨ.ਸੀ.ਆਰ (Delhi-NCR) ਸਮੇਤ ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਅੱਜ ਰਾਤ ਵੇਲੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.9 ਮਾਪੀ ਗਈ। ਇਹ ਝਟਕੇ ਚੰਡੀਗੜ੍ਹ ਤੇ ਪੰਜਾਬ ਵਿਚ ਵੀ ਮਹਿਸੂਸ ਕੀਤੇ ਗਏ। ਦਿੱਲੀ, ਨੋਇਡਾ,…
Bhagwant mann ਤੇ ਹੜਤਾਲੀ ਆੜ੍ਹਤੀਆਂ ਵਿਚਾਲੇ ਖੜਕੀ

Bhagwant mann ਤੇ ਹੜਤਾਲੀ ਆੜ੍ਹਤੀਆਂ ਵਿਚਾਲੇ ਖੜਕੀ

ਚੰਡੀਗਡ਼੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੜਤਾਲੀ ਆੜ੍ਹਤੀਆਂ ਨੂੰ ਸਿੱਧਾ ਆਖ ਦਿੱਤਾ ਹੈ ਕਿ ਜੇ ਹਰਿਆਣਾ ਦੇ ਮੁੱਖ ਮੰਤਰੀ ਕੋਲ ਜਾ ਕੇ ਹੀ ਪੰਜਾਬ ਦੀ ਚਿੰਤਾ ਕਰਨੀ ਹੈ ਤਾਂ ਪੰਜਾਬ ਦੇ ਆੜ੍ਹਤੀਏ ਹਰਿਆਣਾ ’ਚ ਆੜ੍ਹਤ ਕਰ ਲੈਣ। ਆੜ੍ਹਤੀਏ ਹਰ ਮਾਮਲੇ…
ਬੇਅਦਬੀ ਬਾਰੇ ਸੋਧ ਬਿੱਲ ’ਚ ਕੁਝ ਧਾਰਾਵਾਂ ਜੋੜ ਰਹੇ ਹਾਂ: Punjab CM Bhagwant Mann

ਬੇਅਦਬੀ ਬਾਰੇ ਸੋਧ ਬਿੱਲ ’ਚ ਕੁਝ ਧਾਰਾਵਾਂ ਜੋੜ ਰਹੇ ਹਾਂ: Punjab CM Bhagwant Mann

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008’ ਵਿੱਚ ਕੁਝ ਵਾਧੂ ਧਾਰਾਵਾਂ ਨੂੰ ਸ਼ਾਮਲ ਕਰ ਰਹੀ ਹੈ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਪੰਜਾਬ ਵਿਧਾਨ ਸਭਾ ’ਚ…
ਸੀ ਬੀ ਐੱਸ ਈ ਨੇ ਨਵੇਂ ਵਿਦਿਅਕ ਸੈਸ਼ਨ ਵਿੱਚ ਵੀ ਪੰਜਾਬੀ ਭਾਸ਼ਾ ਨੂੰ ਵਿਸਾਰਿਆ

ਸੀ ਬੀ ਐੱਸ ਈ ਨੇ ਨਵੇਂ ਵਿਦਿਅਕ ਸੈਸ਼ਨ ਵਿੱਚ ਵੀ ਪੰਜਾਬੀ ਭਾਸ਼ਾ ਨੂੰ ਵਿਸਾਰਿਆ

ਚੰਡੀਗਡ਼੍ਹ: ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਵਿਦਿਅਕ ਸੈਸ਼ਨ 2026-27 ਲਈ ਨਵਾਂ ਪਾਠਕ੍ਰਮ ਜਾਰੀ ਕਰ ਦਿੱਤਾ ਹੈ। ਨਵੇਂ ਨਿਯਮਾਂ ਅਨੁਸਾਰ ਛੇਵੀਂ ਜਮਾਤ ਤੋਂ ਤਿੰਨ ਭਾਸ਼ਾਵਾਂ ਵਾਲਾ ਫਾਰਮੂਲਾ ਪੜਾਅਵਾਰ ਤਰੀਕੇ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ। ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਗਣਿਤ…
ਪੰਜਾਬ ’ਚ ਮੀਂਹ ਦੀ ਪੇਸ਼ੀਨਗੋਈ; ਕਣਕ ਦਾ ਝਾੜ ਘਟਣ ਦਾ ਖ਼ਦਸ਼ਾ, ਕਿਸਾਨ ਚਿੰਤਤ

ਪੰਜਾਬ ’ਚ ਮੀਂਹ ਦੀ ਪੇਸ਼ੀਨਗੋਈ; ਕਣਕ ਦਾ ਝਾੜ ਘਟਣ ਦਾ ਖ਼ਦਸ਼ਾ, ਕਿਸਾਨ ਚਿੰਤਤ

ਚੰਡੀਗੜ੍ਹ: ਪਿਛਲੇ ਸਾਲ ਝੋਨੇ ਦੀ ਫ਼ਸਲ ਨੂੰ ਬਰਬਾਦ ਕਰਨ ਵਾਲੇ ਹੜ੍ਹਾਂ ਦੀ ਮਾਰ ਝੱਲਣ ਤੋਂ ਬਾਅਦ ਪੰਜਾਬ ਦੇ ਕਿਸਾਨ ਹੁਣ ਮੁੜ ਸਹਿਮੇ ਹੋਏ ਹਨ ਕਿਉਂਕਿ ਇਸ ਹਫ਼ਤੇ ਉੱਤਰੀ ਭਾਰਤ ਵਿੱਚ ਲਗਾਤਾਰ ਦੋ ਪੱਛਮੀ ਗੜਬੜੀਆਂ ਆਉਣ ਦੀ ਭਵਿੱਖਬਾਣੀ ਕੀਤੀ ਗਈ ਹੈ,…
ਕੂੜਾ ਡੰਪ ਘਪਲਾ: 10 ਸਾਲ ਬਾਅਦ ਕੇਸ ਖੁੱਲ੍ਹਿਆ

ਕੂੜਾ ਡੰਪ ਘਪਲਾ: 10 ਸਾਲ ਬਾਅਦ ਕੇਸ ਖੁੱਲ੍ਹਿਆ

ਚੰਡੀਗਡ਼੍ਹ: ਬਠਿੰਡਾ ਜ਼ਿਲ੍ਹੇ ਦੇ ਕੂੜਾ ਡੰਪ ਸਕੈਂਡਲ ਮਾਮਲਾ ਛੇਤੀ ਤਣ ਪੱਤਣ ਲੱਗ ਸਕਦਾ ਹੈ। ਕਰੀਬ ਦਸ ਵਰ੍ਹਿਆਂ ਤੋਂ ਇਹ ਮਾਮਲਾ ਠੰਢੇ ਬਸਤੇ ’ਚ ਪਿਆ ਸੀ। ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਇਸ ਕੇਸ ਦੀ ਪਹਿਲ ਦੇ ਆਧਾਰ ’ਤੇ 9…
ਚੰਡੀਗੜ੍ਹ ਵਿੱਚ ਭਾਜਪਾ ਦੇ ਦਫ਼ਤਰ ’ਤੇ ਹੋਏ ਹਮਲੇ ਵਿੱਚ ਵਰਤਿਆ ਗਿਆ ਨੀਲਾ ਗਰਨੇਡ ਅਸਲ ’ਚ ਕੀ ਹੈ?

ਚੰਡੀਗੜ੍ਹ ਵਿੱਚ ਭਾਜਪਾ ਦੇ ਦਫ਼ਤਰ ’ਤੇ ਹੋਏ ਹਮਲੇ ਵਿੱਚ ਵਰਤਿਆ ਗਿਆ ਨੀਲਾ ਗਰਨੇਡ ਅਸਲ ’ਚ ਕੀ ਹੈ?

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ’ਤੇ ਸੁੱਟੇ ਗਏ ਨੀਲੇ ਰੰਗ ਦੇ ਗਰਨੇਡ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਹਾਲਾਂਕਿ ਪੰਜਾਬ ਪੁਲੀਸ ਅਤੇ ਸੁਰੱਖਿਆ ਏਜੰਸੀਆਂ ਲਈ ਇਹ ਨਾ ਤਾਂ ਕੋਈ ਨਵਾਂ ਮਾਡਲ ਹੈ…
ਆੜ੍ਹਤੀਆਂ ਦੀ ਹੜਤਾਲ ’ਤੇ ਮੁੱਖ ਮੰਤਰੀ ਸਖ਼ਤ

ਆੜ੍ਹਤੀਆਂ ਦੀ ਹੜਤਾਲ ’ਤੇ ਮੁੱਖ ਮੰਤਰੀ ਸਖ਼ਤ

ਚੰਡੀਗਡ਼੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹੜਤਾਲ ਖ਼ਤਮ ਕਰਾਉਣ ਲਈ ਆੜ੍ਹਤੀਆਂ ਨਾਲ ਕੀਤੀ ਮੀਟਿੰਗ ’ਚ ਪੇਚ ਫਸ ਗਿਆ। ਮੁੱਖ ਮੰਤਰੀ ਨੇ ਪਹਿਲਾਂ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹਿੱਤਾਂ ਨੂੰ ਧਿਆਨ ’ਚ ਰੱਖਦਿਆਂ ਹੜਤਾਲ ਵਾਪਸ ਲੈਣ ਤਾਂ…
ਗੈਸ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਡਿਸਟ੍ਰੀਬਿਊਟਰਾਂ ਨੇ ਮੰਗੀ ਸੁਰੱਖਿਆ

ਗੈਸ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਡਿਸਟ੍ਰੀਬਿਊਟਰਾਂ ਨੇ ਮੰਗੀ ਸੁਰੱਖਿਆ

ਚੰਡੀਗੜ੍ਹ: ਗੈਸ ਏਜੰਸੀ ਸੰਚਾਲਕਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਟਕਰਾਅ ਦੀਆਂ ਵਧਦੀਆਂ ਘਟਨਾਵਾਂ ਦੇ ਮੱਦੇਨਜ਼ਰ ਫੈਡਰੇਸ਼ਨ ਆਫ ਐੱਲਪੀਜੀ ਡਿਸਟ੍ਰੀਬਿਊਟਰਜ਼ ਆਫ ਪੰਜਾਬ (FLDP) ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਪੂਰੇ ਸੂਬੇ ਵਿੱਚ ਐੱਲ ਪੀ ਜੀ ਡਿਸਟ੍ਰੀਬਿਊਟਰਾਂ ਦੀ ਸੁਰੱਖਿਆ ਨੂੰ ਯਕੀਨੀ…
ਫੂਲਕਾ ਅੱਜ ਭਾਜਪਾ ਵਿੱਚ ਹੋਣਗੇ ਸ਼ਾਮਲ

ਫੂਲਕਾ ਅੱਜ ਭਾਜਪਾ ਵਿੱਚ ਹੋਣਗੇ ਸ਼ਾਮਲ

ਚੰਡੀਗੜ੍ਹ: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੰਮੀ ਕਾਨੂੰਨੀ ਲੜਾਈ ਲੜਨ ਵਾਲੇ ਸੀਨੀਅਰ ਵਕੀਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਹਰਵਿੰਦਰ ਸਿੰਘ ਫੂਲਕਾ ਬੁੱਧਵਾਰ(ਅੱਜ) ਦੁਪਹਿਰ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ…
ਆੜ੍ਹਤੀਏ ਅੱਜ ਤੋਂ ਹੜਤਾਲ ’ਤੇ

ਆੜ੍ਹਤੀਏ ਅੱਜ ਤੋਂ ਹੜਤਾਲ ’ਤੇ

ਚੰਡੀਗਡ਼੍ਹ: ਪੰਜਾਬ ’ਚ ਆੜ੍ਹਤੀਆਂ ਵੱਲੋਂ ਹੜਤਾਲ ਦੇ ਐਲਾਨ ਨੇ ਭਲਕ ਤੋਂ ਕਣਕ ਦੀ ਸ਼ੁਰੂ ਹੋ ਰਹੀ ਸਰਕਾਰੀ ਖ਼ਰੀਦ ਦੇ ਮਾਮਲੇ ’ਚ ਪੰਜਾਬ ਸਰਕਾਰ ਲਈ ਨਵੀਂ ਮੁਸ਼ਕਲ ਪੈਦਾ ਕਰ ਦਿੱਤੀ ਹੈ। ਭਲਕ ਤੋਂ ਪੰਜਾਬ ਭਰ ’ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣੀ…
ਪਾਵਰਕੌਮ ਡਾਇਰੈਕਟਰ ਦੇ ਅਹੁਦੇ ਲਈ ਯੋਗਤਾ ਸ਼ਰਤਾਂ ’ਚ ਢਿੱਲ

ਪਾਵਰਕੌਮ ਡਾਇਰੈਕਟਰ ਦੇ ਅਹੁਦੇ ਲਈ ਯੋਗਤਾ ਸ਼ਰਤਾਂ ’ਚ ਢਿੱਲ

ਚੰਡੀਗਡ਼੍ਹ: ਪੰਜਾਬ ਸਰਕਾਰ ਨੇ ਪਾਵਰਕੌਮ ਤੇ ਟਰਾਂਸਕੋ ’ਚ ਡਾਇਰੈਕਟਰਾਂ ਦੀ ਨਿਯੁਕਤੀ ਲਈ ਯੋਗਤਾ ਮਾਪਦੰਡਾਂ ਵਿੱਚ ਫੇਰਬਦਲ ਕਰ ਕੇ ਜੂਨੀਅਰ ਅਫਸਰਾਂ ਅਤੇ ਗੈਰ-ਕਿੱਤਾ ਮਾਹਿਰਾਂ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ। ਪੰਜਾਬ ਵਜ਼ਾਰਤ ਨੇ ਡਾਇਰੈਕਟਰਾਂ ਦੀ ਯੋਗਤਾ ਤੇ ਸ਼ਰਤਾਂ ’ਚ ਢਿੱਲ ਦੇਣ ਵਾਲੇ ਏਜੰਡੇ…