ਖੇਡਣ ਗਈਆਂ 3 ਬੱਚੀਆਂ ਛੱਪੜ ‘ਚ ਡੁੱਬੀਆਂ, ਤਿੰਨਾਂ ਦੀ ਮੌਤ

ਖੇਡਣ ਗਈਆਂ 3 ਬੱਚੀਆਂ ਛੱਪੜ ‘ਚ ਡੁੱਬੀਆਂ, ਤਿੰਨਾਂ ਦੀ ਮੌਤ

ਰਾਜਸਥਾਨ ਦੇ ਟੋਂਕ (Tonk) ਜ਼ਿਲ੍ਹੇ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਟੋਂਕ ਜ਼ਿਲ੍ਹੇ ਦੇ ਦੇਵਲੀ ਇਲਾਕੇ 'ਚ ਛੱਪੜ 'ਚ ਡੁੱਬਣ ਕਾਰਨ ਤਿੰਨ ਮਾਸੂਮ ਬੱਚੀਆਂ ਦੀ ਮੌਤ ਹੋ ਗਈ। ਇਹ ਖਬਰ ਮਿਲਦੇ ਹੀ ਪਿੰਡ 'ਚ ਹਫੜਾ-ਦਫੜੀ ਮਚ ਗਈ।…
ਕੇਂਦਰੀ ਮੰਤਰੀ ਸ਼ੇਖਾਵਤ ਸਣੇ ਭਾਜਪਾ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਫਾਰਮ ਭਰੇ

ਕੇਂਦਰੀ ਮੰਤਰੀ ਸ਼ੇਖਾਵਤ ਸਣੇ ਭਾਜਪਾ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਫਾਰਮ ਭਰੇ

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਦਮਦਮਾ ਸਾਹਿਬ ਪੁੱਜਣ ’ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ’ਚ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।ਮੱਥਾ ਟੇਕਣ…
ਟਰੈਕਟਰ-ਟਰਾਲੀ ਪਲਟਣ ਕਾਰਨ ਪਿਉ-ਪੁੱਤ ਦੀ ਮੌਤ

ਟਰੈਕਟਰ-ਟਰਾਲੀ ਪਲਟਣ ਕਾਰਨ ਪਿਉ-ਪੁੱਤ ਦੀ ਮੌਤ

ਸ੍ਰੀ ਗੋਇੰਦਵਾਲ ਸਾਹਿਬ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਹਲਕਾ ਖਡੂਰ ਸਾਹਿਬ ਦੇ ਅਧੀਨ ਕਸਬਾ ਫਤਿਆਬਾਦ ਤੋਂ ਪਿੰਡ ਖੇਲੇ ਨੂੰ ਜਾਂਦੇ ਰਸਤੇ ਉਤੇ ਸੇਂਟ ਫਰਾਂਸਿਸ ਸਕੂਲ ਕੋਲ ਟਰੈਕਟਰ-ਟਰਾਲੀ ਪਲਟਣ ਕਾਰਨ ਪਿਉ-ਪੁੱਤ ਦੀ ਮੌਕੇ ਉਤੇ ਮੌਤ ਹੋ ਗਈ। ਮਰਨ ਵਾਲਿਆਂ ਦੀ…
PM ਮੋਦੀ ਵੱਲੋਂ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਦਾ ਸਵਾਗਤ

PM ਮੋਦੀ ਵੱਲੋਂ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਦਾ ਸਵਾਗਤ

ਨਵੀਂ ਦਿੱਲੀ- ਮਿਸਰ (Egypt) ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ (Abdel Fattah El-Sisi) ਗਣਤੰਤਰ ਦਿਵਸ (Republic Day) ਸਮਾਰੋਹ ਵਿਚ ਸ਼ਾਮਲ ਹੋਣ ਲਈ ਭਾਰਤ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Droupadi Murmu)…
ਪੰਜਾਬ ਦੇ 15 ਸਕੂਲਾਂ ‘ਚ ਸਾਇੰਸ ਅਤੇ ਕਾਮਰਸ ਬਲਾਕ ਬਣਾਉਣ ਵਾਸਤੇ 4.53 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੇ 15 ਸਕੂਲਾਂ ‘ਚ ਸਾਇੰਸ ਅਤੇ ਕਾਮਰਸ ਬਲਾਕ ਬਣਾਉਣ ਵਾਸਤੇ 4.53 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੂਬੇ ਦੇ 15 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਚਾਲੂ ਕੀਤੇ ਗਏ ਸਾਇੰਸ ਅਤੇ ਕਾਮਰਸ…
ਪੀ.ਐਸ.ਪੀ.ਸੀ.ਐਲ ਦਾ ਜੇ.ਈ. ਰਿਸ਼ਵਤ ਲੈਂਦਾ ਕਾਬੂ

ਪੀ.ਐਸ.ਪੀ.ਸੀ.ਐਲ ਦਾ ਜੇ.ਈ. ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ…
ਚੰਡੀਗੜ੍ਹ ਵਿੱਚ ਚਲਦੀ ਸਕੂਲ ਬੱਸ ਨੂੰ ਲੱਗੀ ਅੱਗ

ਚੰਡੀਗੜ੍ਹ ਵਿੱਚ ਚਲਦੀ ਸਕੂਲ ਬੱਸ ਨੂੰ ਲੱਗੀ ਅੱਗ

ਚੰਡੀਗੜ੍ਹ ਵਿੱਚ ਚਲਦੀ ਸਕੂਲ ਬੱਸ ਨੂੰ ਅੱਗ ਲੱਗ ਗਈ। ਸੈਕਟਰ -26 ਦੇ ਪ੍ਰਾਈਵੇਟ ਸਕੂਲ ਦੀ ਬੱਸ ਹੈ।  ਜਾਣਕਾਰੀ ਅਨੁਸਾਰ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਬੱਸ ’ਚ 32 ਬੱਚੇ ਸਵਾਰ ਸਨ, ਚੰਗੀ ਗੱਲ ਇਹ ਹੈ ਕਿ ਹਾਦਸੇ ਕਾਰਨ ਕਿਸੇ ਵੀ…
ਸਬੰਧਤ ਸਰਕਾਰੀ ਰਿਕਾਰਡ ਨੂੰ ਨਸ਼ਟ ਕਰਨ ਲਈ ਗਮਾਡਾ ਦਾ ਮਿਲਖ ਗ੍ਰਿਫਤਾਰ

ਸਬੰਧਤ ਸਰਕਾਰੀ ਰਿਕਾਰਡ ਨੂੰ ਨਸ਼ਟ ਕਰਨ ਲਈ ਗਮਾਡਾ ਦਾ ਮਿਲਖ ਗ੍ਰਿਫਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਮਹੇਸ਼ ਬਾਂਸਲ, ਮਿਲਖ ਅਫਸਰ (ਤਾਲਮੇਲ), ਗਮਾਡਾ, ਮੋਹਾਲੀ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ) ਅਤੇ 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਧੀਨ ਪੁਲਿਸ ਥਾਣਾ, ਫਲਾਇੰਗ ਸਕੁਐਡ, ਪੰਜਾਬ, ਮੋਹਾਲੀ…
ਕੁੰਵਰ ਵਿਜੈ ਪ੍ਰਤਾਪ ਨੇ ਸਰਕਾਰੀ ਭਰੋਸਾ ਕਮੇਟੀ ਦੀ ਚੇਅਰਮੈਨੀ ਤੋਂ ਦਿੱਤਾ ਅਸਤੀਫਾ

ਕੁੰਵਰ ਵਿਜੈ ਪ੍ਰਤਾਪ ਨੇ ਸਰਕਾਰੀ ਭਰੋਸਾ ਕਮੇਟੀ ਦੀ ਚੇਅਰਮੈਨੀ ਤੋਂ ਦਿੱਤਾ ਅਸਤੀਫਾ

ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਸਰਕਾਰੀ ਵਿਸ਼ਵਾਸ ਕਮੇਟੀ ਦੇ ਆਪਣੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਬੇਅਦਬੀ ਮਾਮਲਿਆਂ ਨੂੰ ਲੈ ਕੇ ਨਿਰਾਸ਼ ਦੱਸੇ ਜਾ ਰਹੇ ਹਨ, ਜਿਸ ਕਾਰਨ ਅਸਤੀਫਾ ਦਿੱਤਾ ਗਿਆ ਹੈ। ਵਿਜੈ…
ਦਿੱਲੀ-ਯੂਪੀ ਤੋਂ ਲੈ ਕੇ ਪੰਜਾਬ ਤੱਕ ਮੀਂਹ ਤੇ ਗੜੇ ਪੈਣ ਦਾ ਅਲਰਟ

ਦਿੱਲੀ-ਯੂਪੀ ਤੋਂ ਲੈ ਕੇ ਪੰਜਾਬ ਤੱਕ ਮੀਂਹ ਤੇ ਗੜੇ ਪੈਣ ਦਾ ਅਲਰਟ

ਦੇਸ਼ ਦੇ ਮੌਸਮ ਦਾ ਮੂਡ (Weather Update) ਹੁਣ ਬਦਲਣਾ ਸ਼ੁਰੂ ਹੋ ਗਿਆ ਹੈ ਕਿਉਂਕਿ ਸੀਤ ਲਹਿਰ, ਸੰਘਣੀ ਧੁੰਦ ਅਤੇ ਬਰਫ਼ਬਾਰੀ ਤੋਂ ਬਾਅਦ ਹੁਣ ਬਾਰਿਸ਼ ਦੀ ਵਾਰੀ ਹੈ। ਦਿੱਲੀ-ਐਨਸੀਆਰ ਤੋਂ ਲੈ ਕੇ ਯੂਪੀ-ਬਿਹਾਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ-ਹਰਿਆਣਾ ਤੋਂ…
ਲਖੀਮਪੁਰ ਖੀਰੀ:ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਲਖੀਮਪੁਰ ਖੀਰੀ:ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਯੂਪੀ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ (Lakhimpur Kheri violence case) ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਨੂੰ ਵੱਡੀ ਰਾਹਤ ਮਿਲੀ ਹੈ। ਲਖੀਮਪੁਰ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਅੱਠ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ…
ਟਰੱਕ ਨੇ ਮਾਂ-ਪੁੱਤ ਨੂੰ ਦਰੜਿਆ,ਪੰਜਾਬ ਦੇ ਰਹਿਣ ਵਾਲੇ ਸਨ ਮ੍ਰਿਤਕ

ਟਰੱਕ ਨੇ ਮਾਂ-ਪੁੱਤ ਨੂੰ ਦਰੜਿਆ,ਪੰਜਾਬ ਦੇ ਰਹਿਣ ਵਾਲੇ ਸਨ ਮ੍ਰਿਤਕ

ਹਿਮਾਚਲ ਦੇ ਊਨਾ ਜਿ਼ਲ੍ਹੇ ਵਿੱਚ ਇੱਕ ਭਿਆਨਕ ਹਾਦਸਾ ਵਾਪਰਨ ਦੀ ਸੂਚਨਾ ਹੈ। ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਕਾਰਵਾਈ ਅਰੰਭ ਦਿੱਤੀ…
ਪੰਜਾਬ ‘ਚ ਲੱਗਣ ਵਾਲੇ ਟਾਟਾ ਗਰੁੱਪ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਹੋਇਆ ਸ਼ੁਰੂ: ਮਾਨ

ਪੰਜਾਬ ‘ਚ ਲੱਗਣ ਵਾਲੇ ਟਾਟਾ ਗਰੁੱਪ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਹੋਇਆ ਸ਼ੁਰੂ: ਮਾਨ

ਮੁੰਬਈ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ਅੱਜ ਸੂਬੇ ਨੇ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਵੱਡੀ ਪੁਲਾਂਘ ਪੁੱਟੀ। ਟਾਟਾ ਸਟੀਲ ਨੇ ਲੁਧਿਆਣਾ ਵਿਖੇ ਪਹਿਲੇ ਪੜਾਅ ਵਿੱਚ 2600…
4 ਕਿਲੋ 400 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਇਕ ਫ਼ਰਾਰ

4 ਕਿਲੋ 400 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਇਕ ਫ਼ਰਾਰ

ਮਲੋਟ-ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 4 ਕਿਲੋ 400 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਮੌਕੇ 'ਤੇ ਭੱਜਣ ਵਿਚ ਕਾਮਯਾਬ ਹੋ ਗਿਆ। ਜ਼ਿਲ੍ਹਾਂ ਪੁਲਿਸ ਮੁਖੀ ਉਪਿੰਦਰਜੀਤ ਸਿੰਘ ਵੱਲੋਂ ਵਿੱਢੀ ਮੁਹਿੰਮ…
ਕਈ ਸ਼ਹਿਰਾਂ ‘ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ…

ਕਈ ਸ਼ਹਿਰਾਂ ‘ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ…

ਗਲੋਬਲ ਮਾਰਕਿਟ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਪਿਛਲੇ 24 ਘੰਟਿਆਂ 'ਚ ਬ੍ਰੈਂਟ ਕਰੂਡ ਦੀ ਕੀਮਤ ਲਗਭਗ 2 ਡਾਲਰ ਪ੍ਰਤੀ ਬੈਰਲ ਹੇਠਾਂ ਆ ਗਈ ਹੈ। ਇਸ ਦਾ ਅਸਰ ਸਰਕਾਰੀ ਤੇਲ ਕੰਪਨੀਆਂ ਵੱਲੋਂ ਬੁੱਧਵਾਰ…
ਪਾਕਿਸਤਾਨ ‘ਚ ਜਲਦ ਦੂਰ ਹੋਵੇਗੀ ਬਿਜਲੀ ਦੀ ਸਮੱਸਿਆ

ਪਾਕਿਸਤਾਨ ‘ਚ ਜਲਦ ਦੂਰ ਹੋਵੇਗੀ ਬਿਜਲੀ ਦੀ ਸਮੱਸਿਆ

ਆਰਥਿਕ ਸੰਕਟ ਦੇ ਨਾਲ ਜੂਝ ਰਹੇ ਪਾਕਿਸਤਾਨ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਪਾਕਿਸਤਾਨ ਵਿੱਚ ਬਿਜਲੀ ਸੰਕਟ ਗਹਿਰਾਇਆ ਹੋਇਆ ਹੈ । ਪਰ ਖਬਰਾਂ ਆ ਰਹੀਆਂ ਹਨ ਕਿ ਜਲਦ ਹੀ ਪਾਕਿਸਤਾਨ ਦੇ ਲੋਕਾਂ ਦੇ ਘਰਾਂ ਵਿੱਚ ਛਾਇਆ…
ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਪੂਰੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਦਾ ਬੰਬ ਦਸਤਾ ਮੌਕੇ 'ਤੇ ਪਹੁੰਚ ਗਿਆ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਿੰਦੀ ਵਿੱਚ…
900 ਮੀਟਰ ਡੂੰਘੀ ਖੱਡ ‘ਚ ਡਿੱਗੀ ਕਾਰ, 3 ਪੰਜਾਬੀਆਂ ਦੀ ਮੌਤ

900 ਮੀਟਰ ਡੂੰਘੀ ਖੱਡ ‘ਚ ਡਿੱਗੀ ਕਾਰ, 3 ਪੰਜਾਬੀਆਂ ਦੀ ਮੌਤ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਇੱਕ ਸੈਲਾਨੀ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਸ਼ਿਮਲਾ ਦੇ ਸ਼ੋਘੀ-ਮੇਹਲੀ ਬਾਈਪਾਸ 'ਤੇ ਪੰਜਾਬ ਨੰਬਰ ਦੀ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ 'ਚ ਜਾ ਡਿੱਗੀ। ਹਾਦਸੇ ਦੇ ਸਮੇਂ ਕਾਰ 'ਚ ਕੁੱਲ 4 ਲੋਕ…
ਰਾਮ ਰਹੀਮ ਨੇ ਤਲਵਾਰ ਨਾਲ ਕੇਕ ਕੱਟ ਕੇ ਮਨਾਇਆ ਪੈਰੋਲ ਦਾ ਜਸ਼ਨ

ਰਾਮ ਰਹੀਮ ਨੇ ਤਲਵਾਰ ਨਾਲ ਕੇਕ ਕੱਟ ਕੇ ਮਨਾਇਆ ਪੈਰੋਲ ਦਾ ਜਸ਼ਨ

ਨਵੀਂ ਦਿੱਲੀ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਲਗਾਤਾਰ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਅਦਾਲਤ ਤੋਂ 40 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਸ਼ਨੀਵਾਰ ਨੂੰ ਬਾਗਪਤ ਸਥਿਤ ਆਪਣੇ ਬਰਨਾਵਾ ਆਸ਼ਰਮ ਪਹੁੰਚਿਆ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਇੱਥੇ ਉਨ੍ਹਾਂ ਨੇ ਆਪਣੀ ਆਜ਼ਾਦੀ…
ਸੂਬੇ ‘ਚ ਹੁਣ ਸਸਤਾ ਹੋ ਸਕਦਾ ਹੈ ਰੇਤਾ ਅਤੇ ਬਜਰੀ

ਸੂਬੇ ‘ਚ ਹੁਣ ਸਸਤਾ ਹੋ ਸਕਦਾ ਹੈ ਰੇਤਾ ਅਤੇ ਬਜਰੀ

ਹੁਣ ਪੰਜਾਬ ਦੇ ਵਿੱਚ ਰੇਤ ਅਤੇ ਬਜਰੀ ਸਸਤੀਆਂ ਦਰਾਂ ਉੱਤੇ ਮਿਲੇਗਾ ਕਿਉਂਕਿ ਪੰਜਾਬ ਸਰਕਾਰ ਦੇ ਵੱਲੋਂ ਮਾਈਨਿੰਗ ਜਾਰੀ ਕਰ ਦਿੱਤੀ ਗਈ ਹੈਸੂਬਾ ਸਰਕਾਰ ਨੇ ਸਾਰੇ ਟੈਂਡਰ ਰੱਦ ਕਰ ਦਿੱਤੇ ਹਨ।ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਫੈਸਲੇ ਤੋਂ ਬਾਅਦ ਪੰਜਾਬ…
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦੀ ਵਿਜਿਟ ਕਰਵਾਉਣ ਦਾ ਫੈਸਲਾ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦੀ ਵਿਜਿਟ ਕਰਵਾਉਣ ਦਾ ਫੈਸਲਾ

ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੇ ਵਿੱਚ ਸਿੱਖਿਆ ਦਾ ਪੱਧਰ ਉੱਪਰ ਚੁੱਕਣ ਦੇ ਲਈ ਕਈ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹਾਈ ਕਰਨ ਵਾਲੇ ਬੱਚਿਆਂ ਨੂੰ ਵੀ ਵਧੀਆ ਸਿੱਖਿਆ ਹਾਸਲ ਹੋ ਸਕੇ ।ਜਿਸ ਦੇ ਲਈ…
ਨਸ਼ਿਆਂ ਖਿਲਾਫ ਜੰਗ: 241 ਨਸ਼ਾ ਤਸਕਰ ਹੈਰੋਇਨ,ਅਫੀਮ,ਡਰੱਗ ਮਨੀ ਸਮੇਤ ਗ੍ਰਿਫਤਾਰ

ਨਸ਼ਿਆਂ ਖਿਲਾਫ ਜੰਗ: 241 ਨਸ਼ਾ ਤਸਕਰ ਹੈਰੋਇਨ,ਅਫੀਮ,ਡਰੱਗ ਮਨੀ ਸਮੇਤ ਗ੍ਰਿਫਤਾਰ

ਚੰਡੀਗੜ੍ਹ: ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (NDPS) ਐਕਟ ਤਹਿਤ 173 ਫਸਟ ਇਨਫਰਮੇਸ਼ਨ ਰਿਪੋਰਟਾਂ (FIR) ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚ 18 ਵਪਾਰਕ ਵੀ ਸ਼ਾਮਲ ਹਨ। ਪਿਛਲੇ ਹਫ਼ਤੇ ਸੂਬੇ ਭਰ ਵਿੱਚ ਐਕਟਿਵ ਕੇਸਾਂ ਦੀ…
ਪੰਜਾਬ ਦੀ ਅਫ਼ਸਰਸ਼ਾਹੀ ਨੂੰ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਨ ‘ਤੇ ਭੁਗਤਣਾ ਪੈ ਰਿਹੈ ਖਮਿਆਜ਼ਾ

ਪੰਜਾਬ ਦੀ ਅਫ਼ਸਰਸ਼ਾਹੀ ਨੂੰ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਨ ‘ਤੇ ਭੁਗਤਣਾ ਪੈ ਰਿਹੈ ਖਮਿਆਜ਼ਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗਲਤ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਸਰਕਾਰ…
ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਰੋਸ ਮਾਰਚ 26 ਨੂੰ

ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਰੋਸ ਮਾਰਚ 26 ਨੂੰ

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਕੌਮੀ ਇਨਸਾਫ਼ ਮੋਰਚੇ ਵੱਲੋਂ 26 ਜਨਵਰੀ ਨੂੰ ਕਾਲੇ ਦਿਨ ਵੱਜੋਂ ਮਨਾਇਆ ਜਾਵੇਗਾ। ਮੋਰਚੇ ਵੱਲੋਂ ਇਸ ਦਿਨ ਰੋਸ ਮਾਰਚ ਵੀ ਕੀਤਾ ਜਾਵੇਗਾ। ਦੱਸ ਦੇਈਏ ਕਿ ਸਿੱਖ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਦੀ ਹੱਦ 'ਤੇ ਪੱਕਾ…
ਹੁਣ ਰੇਲਵੇ ‘ਚ ਨਹੀਂ ਰਹੇਗਾ ਵੇਟਿੰਗ ਟਿਕਟ ਦਾ ਝਮੇਲਾ

ਹੁਣ ਰੇਲਵੇ ‘ਚ ਨਹੀਂ ਰਹੇਗਾ ਵੇਟਿੰਗ ਟਿਕਟ ਦਾ ਝਮੇਲਾ

ਭਾਰਤ ਵਿੱਚ ਜ਼ਿਆਦਾਤਰ ਲੋਕ ਲੰਮੀ ਦੂਰੀ ਦਾ ਸਫਰ ਰੇਲ ਗੱਡੀ ਰਾਹੀਂ ਤੈਅ ਕਰਦੇ ਹਨ । ਭਾਰਤੀ ਰੇਲਵੇ ਵੱਲੋਂ ਵੀ ਯਾਤਰੀਆਂ ਦੀ ਹਰ ਸੁਵਿਧਾ ਦਾ ਖਿਆਲ ਰੱਖਿਆ ਜਾਂਦਾ ਹੈ । ਪਰ ਕਈ ਵਾਰ ਯਾਤਰੀਆਂ ਨੂੰ ਰਿਜ਼ਰਵੇਸ਼ਨ ਨੂੰ ਲੈ ਕੇ ਕਈ ਮੁਸ਼ਕਲਾਂ…
ਪੱਤਰਕਾਰ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ‘ਚ ਹਰਦਿਆਲ ਕੰਬੋਜ ਨੂੰ ਰਾਹਤ

ਪੱਤਰਕਾਰ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ‘ਚ ਹਰਦਿਆਲ ਕੰਬੋਜ ਨੂੰ ਰਾਹਤ

ਪੰਜਾਬ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜਨਰਲ ਸਕੱਤਰ ਹਰਦਿਆਲ ਸਿੰਘ ਕੰਬੋਜ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ ਅਤੇ ਨਾਲ ਹੀ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲੱਗਾ ਦਿੱਤੀ ਹੈ। ਦਰਅਸਲ ਰਾਜਪੁਰਾ ਵਿਖੇ ਹੀ ਇੱਕ ਪੱਤਰਕਾਰ ਦੇ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਹਰਦਿਆਲ ਸਿੰਘ ਕੰਬੋਜ ‘ਤੇ ਸਿਆਸੀ ਰੰਜਿਸ਼ ਤਹਿਤ ਕੇਸ ਦਰਜ਼ ਕਰਵਾ ਦਿੱਤਾ ਗਿਆ ਸੀ।

ਪੰਜਾਬ-ਹਰਿਆਣਾ ਹਾਈਕੋਰਟ ਨੇ ਆਪਣੇ ਹੁਕਮਾਂ ਵਿੱਚ ਸਾਫ ਕਿਹਾ ਹੈ ਕਿ ਹਰਦਿਆਲ ਸਿੰਘ ਕੰਬੋਜ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਅਤੇ ਉਹ ਦੋ ਹਫ਼ਤੇ ਵਿੱਚ ਆਪਣੀ ਸਹੂਲਤ ਦੇ ਮੁਤਾਬਕ ਜਾਂਚ ਅਫ਼ਸਰ ਦੇ ਕੋਲ ਜਾ ਕੇ ਜਾਂਚ ਵਿੱਚ ਸ਼ਾਮਲ ਹੋਣ। ਇਸ ਦੇ ਨਾਲ ਹੀ ਪੰਜਾਬ-ਹਰਿਆਣਾ ਹਾਈਕੋਰਟ ਨੇ ਪੁਲਿਸ ਵੱਲੋਂ ਦਰਜ ਕੀਤੇ ਇਸ ਕੇਸ ਵਿੱਚ ਕੋਈ ਜ਼ਿਆਦਾ ਵਜ਼ਨ ਨਹੀਂ ਸਮਝਿਆ ਕਿਉਂਕਿ ਖ਼ੁਦਕੁਸ਼ੀ ਕਰਨ ਵਾਲੇ ਵਿਅਕਤੀ  ਨੇ 40 ਮਹੀਨੇ ਪਹਿਲਾਂ ਦਾ ਵਾਕਿਆ ਆਪਣੇ ਖ਼ੁਦਕੁਸ਼ੀ ਨੋਟ ਵਿੱਚ ਦੱਸਿਆ ਸੀ। ਪੰਜਾਬ-ਹਰਿਆਣਾ ਹਾਈਕੋਰਟ ਦੇ ਵੱਲੋਂ ਜ਼ਮਾਨਤ ਮਿਲਣ ਨਾਲ ਹਰਦਿਆਲ ਸਿੰਘ ਕੰਬੋਜ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨੂੰ ਵੱਡੀ ਰਾਹਤ ਜ਼ਰਰ ਮਿਲੀ ਹੈ।ਪੰਜਾਬ-ਹਰਿਅਣਾ ਹਾੲਕੋਰਟ ਦੇ ਵੱਲੋਂ ਰਾਹਤ ਮਿਲਣ ਤੋਂ ਬਾਅਦ ਹਰਦਿਆਲ ਸਿੰਘ ਕੰਬੋਜ ਦਾ ਕਹਿਣੈ ਕਿ ਉਨ੍ਹਾਂ ਨੂੰ ਹਾਈਕੋਰਟ ‘ਤੇ ਅਤੇ ਉਸ ਪਰਮਾਤਮਾ ‘ਤੇ ਪੂਰਾ ਭਰੋਸਾ ਹੈ। ਉਨ੍ਹਾਂ ਨੇ ਕਿਹਾ ਕਿ ਸੱਚ ਨੇ ਹਮੇਸ਼ਾ ਸੱਚ ਹੀ ਰਹਿਣਾ ਹੈ ਅਸੀਂ ਪਹਿਲੇ ਦਿਨ ਤੋਂ ਇਹ ਹਾਲ ਦੁਹਾਈ ਦੇ ਰਹੇ ਹਾਂ ਕਿ ਇਹ ਕੇਸ ਗ਼ਲਤ ਦਰਜ ਕੀਤਾ ਗਿਆ ਹੈ।  ਇਸ ਦੇ ਨਾਲ ਹੀ ਹਰਦਿਆਲ ਸਿੰਘ ਕੰਬੋਜ ਵੱਲੋਂ ਪੇਸ਼ ਹੋਈ ਐਡਵੋਕੇਟ ਦੀ ਟੀਮ ਦੇ ਸੀਨੀਅਰ ਮੈਂਬਰ ਨੇ ਕਿਹ  ਕਿ ਹਾਈਕੋਰਟ ਨੇ ਇਸ ਗੱਲ ਨੂੰ ਬੇਹਦ ਗੰਭੀਰਤਾ ਨਾਲ ਲਿਆ ਕਿ ਇਸ ਕੇਸ ਵਿੱਚ ਸਿਆਸਤ ਕੀਤੀ ਗਈ ਹੈ ।ਵਕੀਲ ਨੇ ਕਿਹਾ ਕਿ ਖ਼ੁਦਕੁਸ਼ੀ ਕਰਨ ਵਾਲੇ ਦਾ ਹਰਦਿਆਲ ਸਿੰਘ ਕੰਬੋਜ ਨਾਲ ਕੋਈ ਵੀ ਸਿੱਧਾ ਸਬੰਧ ਨਹੀਂ ਸੀ ਪਰ ਫਿਰ ਵੀ ਅਜਿਹਾ ਕੇਸ ਦਰਜ ਕਰਨਾ ਮੰਦਭਾਗਾ ਹੈ।

ਰਾਜਪੁਰਾ ਵਿੱਚ ਖੁਦਕੁਸ਼ੀ ਕਰਨ ਵਾਲੇ ਇੱਕ ਯੂ-ਟਿਊਬ ਦੇ ਪੱਤਰਕਾਰ ‘ਤੇ ਪਹਿਲਾਂ ਵੀ ਪਿਛਲੇ ਸਾਲਾਂ ਵਿੱਚ ਇੱਕ ਦਰਜਨ ਦੇ ਕਰੀਬ ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਕਈ ਕੇਸ ਬਲੈਕਮੇਲੰਿਗ ਦੇ ਵੀ ਦਰਜ ਹਨ। ਇਹ ਬਕਾਇਦਾ ਤੌਰ ‘ਤੇ ਪੁਲਿਸ ਰਿਕਾਰਡ ਵਿੱਚ ਹਨ। ਇੱਥੋਂ ਤੱਕ ਕਿ ਜਲੰਧਰ ਅੰਬਾਲਾ ਵਿਖੇ ਵੀ ਦੋ ਕੇਸ ਦਰਜ ਕੀਤੇ ਗਏ ਹਨ ਅਤੇ ਘੱਟੋ-ਘੱਟ 8 ਤੋਂ ਵੱਧ ਕੇਸ ਰਾਜਪੁਰਾ ਵਿੱਚ ਵੀ ਦਰਜ ਕੀਤੇ ਗਏ ਹਨ।

ਐਡਵੋਕੇਟ ਦੀ ਟੀਮ ਨੇ ਇਹ ਗੱਲ ਵੀ ਮਾਣਯੋਗ ਹਾਈਕੋਰਟ ਦੇ ਸਾਹਮਣੇ ਲਿਆਂਦੀ ਹੈ। ਕੁੱਝ ਦਿਨ ਪਹਿਲਾਂ ਪਟਿਆਲਾ ਵਿਖੇ ਵੀ ਇੱਕ ਅਜਿਹਾ ਹੀ ਕੇਸ ਹੋਇਆ ਸੀ ਕਿ ਖ਼ੁਦਕੁਸ਼ੀ ਕਰਨ ਵਾਲੇ ਨੇ ਸਿੱਧੇ ਤੌਰ ‘ਤੇ ਤਿੰਨ ਪੁਲਸ ਅਧਿਕਾਰੀਆਂ ਦਾ ਨਾਮ ਲਿਆ ਸੀ ਅਤੇ ਵੀਡਿਓ ਸ਼ੇਅਰ ਕੀਤੀ ਸੀ ਪਰ ਪਟਿਆਲਾ ਪੁਲਿਸ ਨੇ ਉਸ ਸਮੇਂ ਇਹ ਕਿਹਾ ਸੀ ਕਿ ਖ਼ੁਦਕੁਸ਼ੀ ਕਰਨ ਵਾਲੇ ਵਿਅਕਤੀ ‘ਤੇ ਇੱਕ ਦਰਜਨ ਕੇਸ ਦਰਜ ਹਨ। ਇਸ ਲਈ ਅਫ਼ਸਰਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਸਕਦੀ ਪਰ ਹਰਦਿਆਲ ਸਿੰਘ ਕੰਬੋਜ ਦੇ ਕੇਸ ਵਿੱਚ ਬਿਲਕੁੱਲ ਉਲਟ ਕੀਤਾ ਗਿਆ ।

ਪੰਜਾਬ ‘ਚ ਰਚਿਆ ਇਤਿਹਾਸ! 2 ਮਹਿਲਾ IPS ਪਹਿਲੀ ਵਾਰ ਬਣੀਆਂ DGP

ਪੰਜਾਬ ‘ਚ ਰਚਿਆ ਇਤਿਹਾਸ! 2 ਮਹਿਲਾ IPS ਪਹਿਲੀ ਵਾਰ ਬਣੀਆਂ DGP

ਚੰਡੀਗੜ੍ਹ: First Women DGP in Punjab: ਪੰਜਾਬ ਵਿੱਚ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਦੋ ਮਹਿਲਾ ਆਈਪੀਐਸ ਅਧਿਕਾਰੀ ਪੁਲਿਸ ਡਾਇਰੈਕਟਰ ਜਨਰਲ (DGP) ਬਣਨ ਜਾ ਰਹੀਆਂ ਹਨ। ਆਈਪੀਐਸ ਅਫਸਰ ਗੁਰਪ੍ਰੀਤ ਕੌਰ ਦਿਓ (IPS Gurpreet Kaur Deo) ਅਤੇ ਸ਼ਸ਼ੀ ਪ੍ਰਭਾ ਦਿਵੇਦੀ (IPS Shashi…
ਮੋਹਾਲੀ ‘ਚ ਜਬਰ-ਜਨਾਹ ਪੀੜਤਾ ਨੇ ਇਨਸਾਫ ਨਾ ਮਿਲਣ ‘ਤੇ ਦਿੱਤੀ ਖੁਦਕੁਸ਼ੀ ਦੀ ਧਮਕੀ

ਮੋਹਾਲੀ ‘ਚ ਜਬਰ-ਜਨਾਹ ਪੀੜਤਾ ਨੇ ਇਨਸਾਫ ਨਾ ਮਿਲਣ ‘ਤੇ ਦਿੱਤੀ ਖੁਦਕੁਸ਼ੀ ਦੀ ਧਮਕੀ

ਤਕਰੀਬਨ ਦੋ ਮਹੀਨਿਆਂ ਤੋਂ ਮੋਹਾਲੀ ਵਿਖੇ ਇੱਕ ਜਬਰ-ਜਨਾਹ ਲੀੜਤਾ ਇਨਸਾਫ ਦੀ ਮੰਮਗ ਕਰ ਰਹੀ ਹੈ । ਜਿਸ ਨੂੰ ਅਜੇ ਤੱਕ ਇਨਸਾਫ ਨਹੀਂ ਮਿਲ ਸਕਿਆ । ਹੁਣ ਇਸ ਪੀੜਤਾ ਨੇ ਇਨਸਾਫ਼ ਲੈਣ ਦੇ ਲਈ ਧਮਕੀ ਦਿੱਤੀ ਹੈ । ਉਸ ਦਾ ਕਹਿਣਾ…
11 ਸਾਲਾਂ ਮਾਸੂਮ ਬੱਚੀ ਦੇ ਨਾਲ 2 ਨੌਜਵਾਨਾਂ ਨੇ ਕੀਤਾ ਜਬਰ-ਜਨਾਹ

11 ਸਾਲਾਂ ਮਾਸੂਮ ਬੱਚੀ ਦੇ ਨਾਲ 2 ਨੌਜਵਾਨਾਂ ਨੇ ਕੀਤਾ ਜਬਰ-ਜਨਾਹ

ਸ਼ਾਹੀ ਸ਼ਹਿਰ ਪਟਿਆਲਾ ਦੇ ਵਿੱਚ ਅਪਰਾਧਕ ਵਾਰਦਾਤਾਂ ਵਧਦੀਆਂ ਹੀ ਜਾ ਰਹੀਆਂ ਹਨ । ਹੁਣ ਦਰਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰਦੇ ਹੋਏ ਘਰ ਦੇ ਬਾਹਰ ਜਾਗੋ ਵੇਖਣ ਗਈ 11 ਸਾਲਾਂ ਮਾਸੂਮ ਬੱਚੀ ਨੂੰ ਦੋ ਨੌਜਵਾਨਾਂ ਨੇ ਅਗਵਾ ਕਰ ਲਿਆ ਅਤੇ ਉਸ…
ਪਰਮਵੀਰ ਚੱਕਰ ਜੇਤੂਆਂ ਦੇ ਨਾਂਅ ਨਾਲ ਜਾਣੇ ਜਾਣਗੇ 21 ਦੀਪ: ਮੋਦੀ

ਪਰਮਵੀਰ ਚੱਕਰ ਜੇਤੂਆਂ ਦੇ ਨਾਂਅ ਨਾਲ ਜਾਣੇ ਜਾਣਗੇ 21 ਦੀਪ: ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਸੋਮਵਾਰ ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 126ਵੀਂ ਜਯੰਤੀ ਦੇ ਮੌਕੇ 'ਤੇ ਵੀਡੀਓ ਕਾਨਫਰੰਸ ਰਾਹੀਂ ਅੰਡੇਮਾਨ-ਨਿਕੋਬਾਰ ਦੀਪ ਸਮੂਹ ਵਿੱਚ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸਮਰਪਿਤ ਸਮਾਰਕ ਦੇ ਮਾਡਲ ਦਾ ਉਦਘਾਟਨ ਕੀਤਾ। ਇਸ…